05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਫ਼ਤਹਿ ਕਾਲਜ ਰਾਮਪੁਰਾ ਫੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-07-2025
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)-ਫ਼ਤਹਿ ਕਾਲਜ ਰਾਮਪੁਰਾ ਫੂਲ ਦਾ ਬੀ. ਐੱਸ. ਸੀ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸਾਇੰਸ ਵਿਭਾਗ ਦੇ ਮੁਖੀ ਕਰਮਜੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹਰਕਮਲ ਕੌਰ ਪੁੱਤਰੀ ਜਸਵੀਰ ਸਿੰਘ ਪਿੰਡ ਭਾਈ ਰੂਪਾ ਨੇ 465/550 (84.5 ਫ਼ੀਸਦੀ) ਅੰਕ ਲੈ ਕੇ ਪਹਿਲਾ, ਸਾਰਿਕਾ ਪੁੱਤਰੀ ਅੰਮਿ੍ਤਪਾਲ ਗਰਗ ਪਿੰਡ ਰਾਮਪੁਰਾ ਨੇ 456/550 (82.9 ਫ਼ੀਸਦੀ) ਅੰਕ ਲੈ ਕੇ ਦੂਜਾ, ਨਵਪ੍ਰੀਤ ਕੌਰ ਪੁੱਤਰੀ ਸੱਜਣ ਸਿੰਘ ਪਿੰਡ ਮਾਈਸਰ ਖਾਨਾ ਨੇ 427/550 (77.6 ਫ਼ੀਸਦੀ) ਅੰਕ ਲੈ ਕੇ ਤੀਜਾ, ਜਸ਼ਨਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਪਿੰਡ ਦਿੱਖ ਨੇ 75.9 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਥਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਐੱਸ. ਐੱਸ. ਚੱਠਾ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਸਿੱਧੂ, ਐੱਮ.ਡੀ. ਮਨਜੀਤ ਕੌਰ ਚੱਠਾ, ਸਹਾਇਕ ਡਾਇਰੈਕਟਰ ਪਬਲਿਕ ਰਿਲੇਸ਼ਨ ਹਰਪ੍ਰੀਤ ਸ਼ਰਮਾ, ਸਹਾਇਕ ਡਾਇਰੈਕਟਰ ਜਸਵਿੰਦਰ ਸਿੰਘ, ਪਿ੍ੰਸੀਪਲ ਬਘੇਲ ਸਿੰਘ, ਪ੍ਰੋ: ਕਰਮਜੀਤ ਕੌਰ (ਵਿਭਾਗ ਮੁਖੀ), ਪ੍ਰੋ: ਬੰਧਨ ਸ਼ਰਮਾ, ਪ੍ਰੋ: ਪ੍ਰਨੀਤ ਕੌਰ, ਪ੍ਰੋ: ਸੁਖਪ੍ਰੀਤ ਕੌਰ, ਪ੍ਰੋ: ਹਰਜੀਤ ਕੌਰ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਫਿਊਚਰ ਰੈਡੀ ਸਕੂਲ ਵਿਖੇ ਬੂਟਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਬਰਨਾਲਾ 'ਚ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਤਹਿਤ ਜਾਗਰੂਕਤਾ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।