05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਫਿਊਚਰ ਰੈਡੀ ਸਕੂਲ ਵਿਖੇ ਬੂਟਿਆਂ ਦਾ ਲੰਗਰ ਲਗਾਇਆ

ਅਜੀਤ ਡੈਸਕ 18-07-2025
ਟੱਲੇਵਾਲ, 17 ਜੁਲਾਈ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਚੱਲ ਰਹੇ 'ਫਿਊਚਰ ਈਕੋ ਕਲੱਬ' ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਅਤੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਦੇ ਤਹਿਤ 200 ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਗਿਆ | ਇਸ ਮੌਕੇ ਬੂਟੇ ਲਗਾਉਣ ਦੀ ਸ਼ੁਰੂਆਤ ਥਾਣਾ ਟੱਲੇਵਾਲ ਵਿਖੇ ਤਾਇਨਾਤ ਐੱਸ. ਐੱਚ. ਓ. ਨਿਰਮਲਜੀਤ ਸਿੰਘ ਨੇ ਸਕੂਲ ਵਿਚ ਬੂਟਾ ਲਗਾ ਕੇ ਕੀਤੀ | ਉਪਰੰਤ ਉਨ੍ਹਾਂ ਬੱਚਿਆਂ ਨੂੰ ਬੂਟੇ ਲਗਾ ਕੇ ਉਸ ਦੀ ਸੰਭਾਲ ਵਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਮਨਕੰਵਲ ਸਿੰਘ ਨੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਸੰਭਾਲ ਬਾਰੇ ਚਾਨਣਾ ਪਾਇਆ | ਇਸ ਉਪਰੰਤ ਫਿਊਚਰ ਈਕੋ ਕਲੱਬ ਦੇ ਵਿਦਿਆਰਥੀ ਮੈਂਬਰਾਂ ਵਲੋਂ ਮੋਗਾ-ਬਰਨਾਲਾ ਮੇਨ ਹਾਈਵੇ 'ਤੇ ਰਾਹਗੀਰਾਂ ਨੂੰ ਬੂਟੇ ਵੰਡੇ ਅਤੇ ਲੋਕਾਂ ਨੂੰ ਉਨ੍ਹਾਂ ਦੀ ਸੰਭਾਲ ਬਾਰੇ ਵੀ ਕਿਹਾ | ਇਸ ਮੌਕੇ ਸਕੂਲ ਦੇ ਐੱਮ. ਡੀ. ਰਛਪਾਲ ਕੌਰ, ਪਿ੍ੰਸੀਪਲ ਮਨਕੰਵਲ ਸਿੰਘ, ਸਰਪੰਚ ਜੁਗਰਾਜ ਸਿੰਘ, ਰਿਟਾਇਰਡ ਹੈੱਡਮਾਸਟਰ ਰਣਜੀਤ ਸਿੰਘ, ਸਿਕੰਦਰ ਸਿੰਘ ਟੱਲੇਵਾਲ, ਵਾਈਸ ਪਿ੍ੰਸੀਪਲ ਪਰਮਜੀਤ ਕੌਰ, ਮਨਦੀਪ ਕੌਰ, ਸੰਦੀਪ ਕੌਰ, ਸਿਵਰਜੀਤ ਕੌਰ, ਅੰਮਿ੍ਤ ਕੌਰ, ਸੰਦੀਪ ਕੌਰ, ਵੀਰਪ੍ਰੀਤ ਕੌਰ, ਸ਼ਰਨਦੀਪ ਕੌਰ, ਹਰਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਸਕੂਲ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮੌਸਮੀ ਬਿਮਾਰੀਆਂ ਸੰਬੰਧੀ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਫ਼ਤਹਿ ਕਾਲਜ ਰਾਮਪੁਰਾ ਫੂਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।