05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਿਹਤ ਵਿਭਾਗ ਵਲੋਂ ਮੌਸਮੀ ਬਿਮਾਰੀਆਂ ਸੰਬੰਧੀ ਐਡਵਾਈਜ਼ਰੀ ਜਾਰੀ

ਅਜੀਤ ਡੈਸਕ 18-07-2025
ਬਰਨਾਲਾ, 17 ਜੁਲਾਈ (ਨਰਿੰਦਰ ਅਰੋੜਾ)-ਆਮ ਲੋਕਾਂ ਨੂੰ ਬਰਸਾਤੀ ਮੌਸਮ ਸਬੰਧੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਬਰਨਾਲਾ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਗਰਮੀਆਂ ਤੇ ਬਰਸਾਤਾਂ ਦੇ ਮੌਸਮ ਵਿਚ ਮੱਖੀਆਂ, ਮੱਛਰ ਅਤੇ ਪਾਣੀ ਨਾਲ ਹੋਣ ਵਾਲੀ ਬਿਮਾਰੀਆਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਦਾ ਮੁੱਖ ਕਾਰਨ ਬਰਸਾਤਾਂ ਦੇ ਮੌਸਮ 'ਚ ਦੂਸ਼ਿਤ ਪਾਣੀ ਹੈ ਅਤੇ ਕਿਹਾ ਕਿ ਗਰਮੀਆਂ ਵਿਚ ਖ਼ਾਸ ਕਰ ਬਰਸਾਤੀ ਮੌਸਮ ਵਿਚ ਦਸਤ, ਉਲਟੀਆਂ, ਪੇਚਸ਼ ਅਤੇ ਪੀਲੀਆ, ਟਾਈਫ਼ਾਈਡ, ਦੂਸ਼ਿਤ ਪਾਣੀ ਅਤੇ ਗ਼ਲਤ ਖਾਣ-ਪੀਣ ਦੀਆਂ ਚੀਜ਼ਾਂ ਦਾ ਸੇਵਨ ਕਰਨਾ, ਆਲੇ-ਦੁਆਲੇ ਗੰਦਗੀ ਦੇ ਢੇਰ ਲੱਗੇ ਹੋਣੇ ਅਤੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਨਾ ਹੋਣਾ ਆਦਿ ਹੈ ਜਿਸ ਕਾਰਨ ਮੱਖੀਆਂ ਦਾ ਵਾਧਾ ਹੁੰਦਾ ਹੈ, ਜੋ ਕਿ ਇਸ ਮੌਸਮ ਵਿਚ ਬਿਮਾਰੀਆਂ ਦਾ ਮੁੱਖ ਕਾਰਨ ਹੈ | ਇਨ੍ਹਾਂ ਬਿਮਾਰੀਆਂ ਤੋਂ ਬਚਾਓ ਲਈ ਪੀਣ ਦਾ ਪਾਣੀ ਹਮੇਸ਼ਾ ਸਾਫ਼ ਸੋਮਿਆਂ ਤੋਂ ਲਿਆ ਜਾਵੇ ਅਤੇ ਪਾਣੀ ਪੁਣ ਕੇ, ਉਬਾਲ ਕੇ ਠੰਢਾ ਕਰ ਕੇ ਪੀਣਾ ਯਕੀਨੀ ਬਣਾਇਆ ਜਾਵੇ | ਇਸੇ ਤਰ੍ਹਾਂ ਗਰਮੀ ਦੇ ਮੌਸਮ ਵਿਚ ਫਾਸਟ ਫੂਡ, ਜ਼ਿਆਦਾ ਤਲੀਆਂ ਚੀਜ਼ਾਂ, ਬਾਜ਼ਾਰ ਦਾ ਖਾਣਾ, ਗਲੇ ਸੜੇ ਫਲ ਨਹੀਂ ਖਾਣੇ ਚਾਹੀਦੇ | ਸਾਨੂੰ ਘਰ ਦਾ ਬਣਿਆ ਤਾਜ਼ਾ ਭੋਜਨ ਹਰੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ | ਆਪਣੇ ਆਲੇ-ਦੁਆਲੇ ਗੰਦਾ ਪਾਣੀ ਜਾਂ ਗੰਦਗੀ ਦੇ ਢੇਰ ਨਹੀਂ ਲੱਗਣ ਦੇਣੇ ਚਾਹੀਦੇ | ਜੇਕਰ ਕਿਤੇ ਪਾਣੀ ਖੜ੍ਹਾ ਹੈ ਤਾਂ ਉਸ ਵਿਚ ਤੁਰੰਤ ਕਾਲੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਹਫ਼ਤੇ ਕੂਲਰ, ਗਮਲੇ, ਫ਼ਰਿਜ ਦੀ ਟਰੇਅ, ਛੱਤਾਂ ਤੇ ਪਏ ਟਾਇਰ, ਗਮਲੇ ਆਦਿ ਦਾ ਧਿਆਨ ਰੱਖ ਕੇ ਉਸ ਵਿਚੋਂ ਪਾਣੀ ਕੱਢਿਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ | ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰੋਟਰੀ ਕਲੱਬ ਸੁਨਾਮ ਦੀ ਮੀਟਿੰਗ ਹੋਈ ਅਗਲੀ ਖ਼ਬਰ ਫਿਊਚਰ ਰੈਡੀ ਸਕੂਲ ਵਿਖੇ ਬੂਟਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।