ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਨੂੰ ਸੰਗਰੂਰ ਹਲਕੇ ਦੇ ਨਾਲ ਨਾਲ ਹੁਣ ਵਿਧਾਨ ਸਭਾ ਹਲਕਾ ਸੁਨਾਮ ਦਾ ਵੀ ਇੰਚਾਰਜ਼ ਲਗਾਇਆ ਗਿਆ ਹੈ | ਇਸ ਸਬੰਧੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ ਵਲੋਂ ਟਵਿੱਟਰ 'ਤੇ ਜਾਣਕਾਰੀ ਸਾਂਝੀ ਕੀਤੀ ਗਈ | ਵਿਨਰਜੀਤ ਸਿੰਘ ਖਡਿਆਲ ਨੂੰ ਸੁਨਾਮ ਹਲਕੇ ਦਾ ਇੰਚਾਰਜ਼ ਲਗਾਏ ਜਾਣ 'ਤੇ ਹਲਕੇ ਦੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਪਾਰਟੀ ਵਰਕਰਾਂ ਵਲੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਨਰਜੀਤ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ |