ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ ਤੋਂ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗ ਬਿਰੰਗੀਆਂ ਡਰੈਸਾਂ ਪਾ ਕੇ ਵੱਖ-ਵੱਖ ਵਿਸ਼ਿਆਂ ਦੇ ਆਧਾਰਤ ਕਵਿਤਾਵਾਂ ਪੇਸ਼ ਕੀਤੀਆਂ | ਪਿ੍ੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |