27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਚੋਰਾਂ ਵਲੋਂ ਖੇਤੀ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ <br/>

ਅਜੀਤ ਡੈਸਕ 19-07-2025
ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਖੁਰਦ, ਖ਼ਿਆਲੀ ਤੇ ਮਹਿਲ ਕਲਾਂ ਵਿਖੇ ਚੋਰ ਗ੍ਰੋਹ ਵਲੋਂ ਕਿਸਾਨਾਂ ਦੀਆਂ ਦਰਜਨ ਦੇ ਕਰੀਬ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਲਈਆਂ | ਇਸ ਮੌਕੇ ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰ ਗ੍ਰੋਹ ਨੇ ਮਹਿਲ ਖ਼ੁਰਦ ਤੋਂ ਖ਼ਿਆਲੀ ਨੂੰ ਜਾਂਦੀ ਲਿੰਕ ਸੜਕ ਦੇ ਨਾਲ ਲੱਗਦੇ ਖੇਤਾਂ ਵਿਚ ਖੇਤੀ ਮੋਟਰਾਂ ਦੀਆਂ ਕੇਬਲਾਂ ਵੱਢ ਕੇ ਫ਼ਰਾਰ ਹੋ ਗਏ | ਕਿਸਾਨ ਭਗਵੰਤ ਸਿੰਘ ਮਹਿਲ ਖੁਰਦ, ਭਰਪੂਰ ਸਿੰਘ, ਅਵਤਾਰ ਸਿੰਘ ਖਾਲਸਾ, ਪ੍ਰਗਟ ਸਿੰਘ, ਸਰਬਜੀਤ ਸਿੰਘ ਮਹਿਲ ਖੁਰਦ, ਗੁਰਜੰਟ ਸਿੰਘ ਮਹਿਲ ਕਲਾਂ ਦੇ ਖੇਤਾਂ 'ਚ ਮੋਟਰਾਂ ਦੀਆਂ ਕੇਬਲਾਂ ਵੱਢ ਲਈਆਂ ਗਈਆਂ | ਇਸੇ ਤਰ੍ਹਾਂ ਪਿੰਡ ਖ਼ਿਆਲੀ ਤੋਂ ਕੁਰੜ ਨੂੰ ਜਾਂਦੀ ਲਿੰਕ ਸੜਕ ਦੇ ਨੇੜਲੇ ਖੇਤਾਂ 'ਚ ਵੀ ਕੇਬਲ ਚੋਰੀ ਦੀਆਂ ਘਟਨਾਵਾਂ ਵਾਪਰੀਆਂ ਹਨ | ਜਿਵੇਂ ਕਿ ਕਿਸਾਨ ਸੁਖਵਿੰਦਰ ਸਿੰਘ ਵਾਸੀ ਖ਼ਿਆਲੀ, ਕੁਲਵੰਤ ਸਿੰਘ, ਰਾਜਵਿੰਦਰ ਸਿੰਘ ਦੀਆਂ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਦੀ ਖਬਰ ਹੈ | ਕਿਸਾਨਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਬਾਰੇ ਉਨ੍ਹਾਂ ਨੂੰ ਉਸ ਵੇਲੇ ਪਤਾ ਲੱਗਿਆ ਕਿ ਜਦੋਂ ਉਹ ਸਵੇਰ ਵੇਲੇ ਖੇਤ ਗੇੜਾ ਮਾਰਨ ਲਈ ਗਏ | ਜਦੋਂ ਵੇਖਿਆ ਕਿ ਮੋਟਰਾਂ ਦੀਆਂ ਕੇਬਲ ਤਾਰਾਂ ਗ਼ਾਇਬ ਸਨ | ਆਏ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਦੁਖੀ ਕਿਸਾਨਾਂ ਨੇ ਐੱਸ. ਐੱਸ. ਪੀ. ਬਰਨਾਲਾ ਪਾਸੋਂ ਇਨਸਾਫ਼ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਸੈਂਸੀ ਬਸਤੀ ਵਿਖੇ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।