26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ <br/>

ਅਜੀਤ ਡੈਸਕ 19-07-2025
ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਈਬਰ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਮੱੁਖ ਮਹਿਮਾਨ ਸਾਈਬਰ ਸੈੱਲ ਵਿਭਾਗ ਵਲੋਂ ਡੀ. ਐੱਸ. ਪੀ. ਜਤਿੰਦਰਪਾਲ ਸਿੰਘ, ਐੱਸ. ਐੱਚ. ਓ. ਸਾਈਬਰ ਵਿਭਾਗ ਕਮਲਜੀਤ ਸਿੰਘ, ਐੱਚ. ਸੀ. ਜਗਤਾਰ ਸਿੰਘ ਨੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਅਤੇ ਪ੍ਰਸ਼ਨਾਂ ਨੂੰ ਬਹੁਤ ਹੀ ਵਿਸਥਾਰਪੂਰਵਕ ਢੰਗ ਨਾਲ ਸਮਝਾਇਆ | ਉਨ੍ਹਾਂ ਦੇ ਆਲੇ ਦੁਆਲੇ ਦੀਆਂ ਕੁੱਝ ਘਟਨਾਵਾਂ ਅਤੇ ਸਥਿਤੀਆਂ ਨਾਲ ਨਜਿੱਠਣ ਅਤੇ ਬਚਣ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮਿਲ ਸਕਦੀ ਕਾਨੂੰਨੀ ਸਹਾਇਤਾ ਅਤੇ ਵਿਸ਼ੇਸ਼ ਫ਼ੋਨ ਨੰਬਰਾਂ ਬਾਰੇ ਵੀ ਜਾਣੂ ਕਰਵਾਇਆ | ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਾਈਬਰ ਵਿਭਾਗ ਦੀ ਟੀਮ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਕੂਲ ਵਾਇਸ ਪਿ੍ੰਸੀਪਲ ਮੈਡਮ ਸੁਮਨ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਮਤਿ ਸਮਾਗਮਾਂ ਸੰਬੰਧੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਸਕੱਤਰ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਚੋਰਾਂ ਵਲੋਂ ਖੇਤੀ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।