26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਗੁਰਮਤਿ ਸਮਾਗਮਾਂ ਸੰਬੰਧੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਸਕੱਤਰ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 19-07-2025
ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿਚ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਸੰਸਦੀ ਸਕੱਤਰ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਸੰਤ ਬਲਵੀਰ ਸਿੰਘ ਘੁੰਨਸ, ਜਥੇਦਾਰ ਬਲਦੇਵ ਸਿੰਘ ਚੂੰਘਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਭੋਲਾ ਸਿੰਘ ਇੰਚਾਰਜ ਸਬ-ਆਫ਼ਿਸ ਤਲਵੰਡੀ ਸਾਬੋ ਸ੍ਰੀ ਦਮਦਮਾ ਸਾਹਿਬ ਵਿਸ਼ੇਸ਼ ਤੌਰ 'ਤੇ ਪੱੁਜੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿਚ ਸ਼ੋ੍ਰਮਣੀ ਕਮੇਟੀ ਦੇ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਰਾਗੀ, ਢਾਡੀ ਵਿਸ਼ੇਸ਼ ਤੌਰ 'ਤੇ ਪੱੁਜਣਗੇ | ਸਮਾਗਮ ਵਿਚ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀਆਂ ਸੰਗਤਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਵਾਹਨਾਂ ਰਾਹੀਂ ਕਸਬਾ ਹੰਡਿਆਇਆ ਵਿਖੇ ਲਿਆਂਦਾ ਜਾਵੇਗਾ | ਇਸ ਗੁਰਮਤਿ ਸਮਾਗਮ ਵਿਚ ਸੰਗਤਾਂ ਸਮੇਤ ਛੋਟੇ ਬੱਚਿਆਂ ਨੂੰ ਗੁਰਇਤਿਹਾਸ ਸੁਣਾ ਕੇ ਗੁਰੂ ਨਾਲ ਜੋੜਿਆ ਜਾਵੇਗਾ | ਇਸ ਮੌਕੇ ਮੈਨੇਜਰ ਨਿਰਮਲ ਸਿੰਘ ਰਾਜੀਆ, ਜਥੇਦਾਰ ਜਰਨੈਲ ਸਿੰਘ ਭੋਤਨਾ, ਬਾਬਾ ਦੀਪ ਸਿੰਘ ਗੁਰਮਤਿ ਵਿਦਿਆਲਿਆ ਦੇ ਇੰਚਾਰਜ ਪਰਮਜੀਤ ਸਿੰਘ, ਮੱੁਖ ਪ੍ਰਚਾਰਕ ਭਾਈ ਡਿੰਪਲ ਸਿੰਘ, ਰਾਗੀ ਜਰਨੈਲ ਸਿੰਘ ਬਰਨਾਲਾ, ਭਾਈ ਦਰਸ਼ਨ ਸਿੰਘ, ਬੇਅੰਤ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਲੱਧੜ, ਬਿੱਟੂ ਮਾਂਗੇਵਾਲ ਤੇ ਹਰਦੀਪ ਸਿੰਘ ਧਨੌਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਕੌਮਾਂਤਰੀ ਨੈਲਸਨ ਮੰਡੇਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।