ਧਨੌਲਾ, 18 ਜੁਲਾਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੰਦੀਪ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਜਾਗਰੂਕ ਕਰਨ ਲਈ ਕੌਮਾਂਤਰੀ ਨੈਲਸਨ ਮੰਡੇਲਾ ਦਿਵਸ ਮੌਕੇ ਬੱਚਿਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੂੰ ਦੁਨੀਆ ਦੇ ਪ੍ਰਸਿੱਧ ਸਿਆਸਤਦਾਨ ਨੈਲਸਨ ਮੰਡੇਲਾ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਵਲੋਂ ਬਹੁਤ ਵਧੀਆ ਚਿੱਤਰ ਤਿਆਰ ਕੀਤੇ ਗਏ | ਇਸ ਮੌਕੇ ਸੰਦੀਪ ਕੌਰ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਲਸਨ ਮੰਡੇਲਾ ਉਹ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਭਲੇ ਲਈ ਕੰਮ ਕੀਤੇ | ਇਨ੍ਹਾਂ ਨੇ ਆਪਣੇ ਸਕੂਲ ਦੇ ਪਹਿਲੇ ਦਿਨ ਹੀ ਆਪਣੇ ਅਧਿਆਪਕ ਤੋਂ 'ਨੈਲਸਨ' ਦਾ ਨਾਮ ਪ੍ਰਾਪਤ ਕੀਤਾ ਸੀ | ਇਹ ਦੱਖਣੀ ਅਫ਼ਰੀਕਾ ਦੇਸ਼ ਦੇ ਉਹ ਸਿਆਸਤਦਾਨ ਸਨ ਜੋ 1994 ਤੋਂ 1999 ਤੱਕ ਇਸ ਦੇਸ਼ 'ਚ ਪੂਰਨ ਲੋਕਰਾਜ ਦੀ ਸਥਾਪਤੀ ਤੋਂ ਬਾਅਦ ਪਹਿਲੇ ਰਾਸ਼ਟਰਪਤੀ ਬਣੇ | ਇਸ ਮੌਕੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ, ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਮੈਡਮ ਜਸਵੀਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਅਮਨਦੀਪ ਅਤੇ ਅਸਿਸਟੈਂਟ ਕੋਆਰਡੀਨੇਟਰ ਮੈਡਮ ਨੋਵਲਪ੍ਰੀਤ ਆਦਿ ਹਾਜ਼ਰ ਸਨ |