01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਠੇਕਾ ਸ਼ਰਾਬ ਦੇਸੀ ਸਮੇਤ ਦੋ ਕਾਬੂ

ਅਜੀਤ ਡੈਸਕ 19-07-2025
ਬਰਨਾਲਾ, 18 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੋ ਵਿਅਕਤੀਆਂ ਨੂੰ 20 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਸੰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਪੱੁਤਰ ਰਾਜ ਕੁਮਾਰ, ਰਾਮਪਾਲ ਸਿੰਘ ਪੱੁਤਰ ਪ੍ਰੀਤਮ ਸਿੰਘ ਵਾਸੀਅਨ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦੇ ਆਦੀ ਹਨ ਜੋ ਕਿ ਅੱਜ ਦਸਹਿਰਾ ਗਰਾਊਾਡ ਨਜ਼ਦੀਕ ਤੁਰ ਫਿਰ ਕੇ ਨਾਜਾਇਜ਼ ਸ਼ਰਾਬ ਵੇਚ ਰਹੇ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 20 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਕੰਟਰੈਕਟ ਇੰਸਟਰਕਟਰ ਯੂਨੀਅਨ ਵਲੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ 'ਚ ਰੋਸ ਪ੍ਰਦਰਸ਼ਨ 27 ਨੂੰ <br/> ਅਗਲੀ ਖ਼ਬਰ ਪੁਲਿਸ ਵਲੋਂ ਲੱੁਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।