ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੋ ਔਰਤਾਂ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸ਼ਰਾਬ ਤਸਕਰਾਂ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਚਰਨੋ ਕੌਰ ਪਤਨੀ ਗੋਗਾ ਸਿੰਘ, ਸੁਨੀਤਾ ਰਾਣੀ ਪਤਨੀ ਅਜੇ ਸਿੰਘ ਵਾਸੀਅਨ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹਨ | ਜੋ ਕਿ ਅੱਜ ਵੀ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ ਤਾਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਔਰਤਾਂ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |