ਟੱਲੇਵਾਲ, 19 ਜੁਲਾਈ (ਸੋਨੀ ਚੀਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਦੌਰੇ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਦੀਵਾਨਾ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸਦਕਾ ਪਿੰਡ ਵਿਚ ਨਵੀਂ ਬਣੀ ਲਾਇਬ੍ਰੇਰੀ ਦਾ ਆਨਲਾਈਨ ਕੀਤਾ | ਉਦਘਾਟਨ ਕੀਤਾ | ਮੱੁਖ ਮੰਤਰੀ ਪੰਜਾਬ ਵਲੋਂ ਲਾਇਬਰੇਰੀ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕਿਹਾ ਇਹ ਲਾਇਬ੍ਰੇਰੀਆਂ ਸਾਡੇ ਨੌਜਵਾਨਾਂ ਲਈ ਨਵੇਂ ਦਿਗਦਰਸ਼ਨ ਬਣਨਗੀਆਂ, ਜਿੱਥੇ ਉਹ ਆਪਣਾ ਸਮਾਂ ਵਿਅਰਥ ਕਰਨ ਦੀ ਥਾਂ, ਪਾਠ ਅਤੇ ਚਿੰਤਨ ਵਿਚ ਲਾ ਸਕਣਗੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ 'ਤੇ ਲਾਇਬ੍ਰੇਰੀਆਂ ਦੀ ਸਥਾਪਨਾ 'ਇਕ ਇਨਕਲਾਬੀ ਕਦਮ' ਹੈ ਜੋ ਨੌਜਵਾਨ ਪੀੜ੍ਹੀ ਨੂੰ ਪੜ੍ਹਨ, ਲਿਖਣ, ਸੋਚਣ ਅਤੇ ਸਵੈ ਵਿਕਾਸ ਵੱਲ ਪ੍ਰੇਰਿਤ ਕਰੇਗਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਪੰਚਾਇਤਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਨਿਰੰਤਰ ਅੱਪਡੇਟ ਰੱਖਿਆ ਜਾਵੇ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਮੇਸ਼ਾ ਹਲਕੇ ਦੇ ਲੋਕਾਂ ਜੋ ਵੀ ਮੰਗਿਆ ਗਿਆ, ਉਹ ਦਿੱਤਾ ਗਿਆ | ਇਹ ਲਾਇਬ੍ਰੇਰੀਆਂ ਸਾਡੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਵੱਲ ਮਜ਼ਬੂਤ ਕਦਮ ਹਨ | ਇਸ ਮੌਕੇ ਗੁਰਜਿੰਦਰ ਸਿੰਘ ਬੀ.ਡੀ.ਪੀ.ਓ. ਮਹਿਲ ਕਲਾਂ, ਕੁਲਵਿੰਦਰ ਸਿੰਘ ਪੰਚਾਇਤ ਸੈਕਟਰੀ, ਸਰਪੰਚ ਰਣਧੀਰ ਸਿੰਘ ਦੀਵਾਨਾ, ਹਰਵਿੰਦਰ ਸਿੰਘ ਦੀਵਾਨਾ, ਕੁਲਦੀਪ ਸਿੰਘ ਪੰਚ, ਰਜਿੰਦਰ ਸਿੰਘ ਪੰਚ, ਮੱਘਰ ਦੀਨ ਪੰਚ, ਨੰਬਰਦਾਰ ਜਗਰਾਜ ਸਿੰਘ ਪੰਚ, ਰਜਿੰਦਰ ਸਿੰਘ ਪੰਚ, ਕਮਲਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਬਲਜਿੰਦਰ ਸਿੰਘ, ਡਾ: ਹੰਸਰਾਜ, ਸਿਕੰਦਰ ਸਿੰਘ, ਗੁਰਮੀਤ ਸਿੰਘ, ਧੰਨਾ ਸਿੰਘ, ਗੁਰਚਰਨ ਸਿੰਘ ਨਿੱਕਾ, ਚਮਕੌਰ ਸਿੰਘ, ਸੁਖਪਾਲ ਸਿੰਘ ਫ਼ੌਜੀ, ਬਿੰਦਰ ਸਿੰਘ, ਲਖਵੀਰ ਸਿੰਘ, ਬੇਅੰਤ ਸਿੰਘ, ਜਸਮੇਲ ਸਿੰਘ, ਜਗਸੀਰ ਸਿੰਘ, ਗੁਰਨਾਮ ਸਿੰਘ ਪੰਚ, ਅਮਰ ਸਿੰਘ, ਬਿੱਕਰ ਸਿੰਘ, ਚੰਦ ਸਿੰਘ, ਤੇਜਾ ਸਿੰਘ, ਪੁਸ਼ਪਿੰਦਰ ਕੌਰ ਪੰਚ, ਜੰਨਤੇ ਬੀਬੀ ਪੰਚ, ਸੁਖਵਿੰਦਰ ਸਿੰਘ ਗੋਰਾ ਸਿੱਧੂ, ਗ੍ਰਾਮ ਪੰਚਾਇਤ ਅਤੇ ਆਮ ਆਦਮੀ ਪਾਰਟੀ ਇਕਾਈ ਦੀਵਾਨਾ ਤੋਂ ਇਲਾਵਾ ਪਿੰਡ ਪਤਵੰਤੇ ਸੱਜਣ ਅਤੇ ਲਾਇਬ੍ਰੇਰੀ ਕਮੇਟੀ ਦੀਵਾਨਾ ਦੇ ਮੈਂਬਰ ਵੀ ਮੌਜੂਦ ਸਨ |