07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

195 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 20-07-2025
ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ 195 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸ਼ਰੀਫ਼ ਖਾਂ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਹਰਜੀਤ ਸਿੰਘ ਵਾਸੀ ਤਾਜੋਕੇ ਤਪਾ ਏਰੀਏ 'ਚ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ | ਅਗਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਤੁਰੰਤ ਪੁਲਿਸ ਪਾਰਟੀ ਸਮੇਤ ਰੇਡ ਕਰ ਕੇ ਮੁਲਜ਼ਮ ਨੂੰ 195 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ | ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗ਼ਦਰੀ ਗੁਲਾਬ ਕੌਰ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 28ਵਾਂ ਬਰਸੀਂ ਸਮਾਗਮ <b... ਅਗਲੀ ਖ਼ਬਰ ਸਵ. ਪ੍ਰੋਫੈਸਰ ਮੁਖ਼ਤਿਆਰ ਸਿੰਘ ਗਿੱਲ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਰੋਹ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।