08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਮਾਡਲ ਯੂਨਾਈਟਿਡ ਨੇਸ਼ਨਜ਼ ਪ੍ਰੋਗਰਾਮ ਸਮਾਪਤ <br/>

ਅਜੀਤ ਡੈਸਕ 20-07-2025
ਬਰਨਾਲਾ, 19 ਜੁਲਾਈ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਮਾਡਲ ਯੂਨਾਈਟਿਡ ਨੇਸ਼ਨਜ਼ ਦਾ ਤਿੰਨ ਰੋਜ਼ਾ ਪ੍ਰੋਗਰਾਮ ਸਮਾਪਤ ਹੋਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੰਸਥਾ ਦੇ ਚੇਅਰਮੈਨ ਸ਼ਿਵ ਦਰਸ਼ਨ ਸ਼ਰਮਾ, ਸਮਾਜ ਸੇਵੀ ਜਸਲੀਨ ਕੌਰ ਪਟਿਆਲਾ ਅਤੇ ਮੈਡਮ ਕਿ੍ਸਟਲ ਅਮਰੀਕਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ 600 ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਗੀਤ, ਸੰਗੀਤ, ਲੋਕ ਨਾਚ ਡਾਂਸ ਪੇਸ਼ ਕੀਤਾ ਗਿਆ | ਇਸ ਮੌਕੇ ਵਿਧਾਇਕ ਕਾਲਾ ਢਿੱਲੋਂ ਨੇ ਸਕੂਲ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰਕਾਰ ਦੇ ਪ੍ਰੋਗਰਾਮ ਬੱਚਿਆਂ ਨੂੰ ਆਉਣ ਵਾਲੇ ਚੰਗੇ ਲੀਡਰ ਬਣਾਉਂਦੇ ਹਨ | ਸਕੂਲ ਪ੍ਰਬੰਧਕਾਂ ਵਲੋਂ ਮੱੁਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ | ਸੰਸਥਾ ਦੇ ਡਾਇਰੈਕਟਰ ਸ੍ਰੀ ਸ਼ਿਵ ਸਿੰਗਲਾ ਨੇ ਕਿਹਾ ਕਿ ਅੱਜ ਦੇ ਬੱਚਿਆਂ ਵਿਚ ਆਤਮਵਿਸ਼ਵਾਸ ਦੀ ਭਾਵਨਾ ਅਤੇ ਸਰਵਪੱਖੀ ਵਿਕਾਸ ਦੇਣ ਲਈ ਸਕੂਲ ਇਸ ਪ੍ਰਕਾਰ ਦੇ ਪ੍ਰੋਗਰਾਮ ਕਰਦਾ ਰਹਿੰਦਾ ਹੈ | ਸਾਡਾ ਉਦੇਸ਼ ਬੱਚਿਆਂ ਨੂੰ ਭਵਿੱਖ ਵਿਚ ਆਉਣ ਵਾਲਿਆਂ ਮੁਸ਼ਕਲਾਂ ਲਈ ਪੂਰੀ ਪ੍ਰਕਾਰ ਤਿਆਰ ਕੀਤਾ ਜਾਵੇ, ਤਾਂ ਜੋ ਬੱਚੇ ਹਰ ਉਲਝਣ 'ਚੋਂ ਆਸਾਨੀ ਨਾਲ ਪਾਰ ਹੋ ਜਾਣ | ਮਾਡਲ ਯੂਨਾਈਟਿਡ ਨੇਸ਼ਨਜ਼ ਪ੍ਰੋਗਰਾਮ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਸ਼ਾਲਿਨੀ ਕੌਸ਼ਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਤੇ ਸੂਬਾਈ ਹਕੂਮਤਾਂ ਦੇ ਜ਼ਬਰ ਖ਼ਿਲਾਫ਼ ਰੈਲੀਆਂ ਵਿਚ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ-ਲੋਕ ਮੋਰਚਾ ਪੰਜਾਬ ਅਗਲੀ ਖ਼ਬਰ ਪੱਤੀ ਸੋਹਲ ਵਿਖੇ ਹੋਈ ਜ਼ਿਮਨੀ ਚੋਣ 'ਚ ਪੰਚ ਇਕਬਾਲ ਕੌਰ ਬਿਨਾਂ ਮੁਕਾਬਲਾ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।