ਟੱਲੇਵਾਲ, 19 ਜੁਲਾਈ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲੇ੍ਹ ਵਿਚ ਤੀਜੀ ਵਾਰ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਲਾਏ ਜਾਣ ਉਪਰੰਤ ਉਨ੍ਹਾਂ ਦਾ ਸਨਮਾਨ ਹੋਣਾ ਲਗਾਤਾਰ ਜਾਰੀ ਹੈ | ਇਸੇ ਕੜੀ ਦੇ ਚੱਲਦਿਆਂ ਹੁਣ ਪਿੰਡ ਛੀਨੀਵਾਲ ਖ਼ੁਰਦ ਵਿਖੇ ਯਾਦਵਿੰਦਰ ਸਿੰਘ ਬਿੱਟੂ ਦਾ ਵਿਸ਼ੇਸ਼ ਤੌਰ 'ਤੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੌਂਪੀ ਜ਼ੰੁਮੇਵਾਰੀ ਨੂੰ ਉਹ ਪਹਿਲਾਂ ਦੀ ਤਰ੍ਹਾਂ ਹੀ ਨਿਭਾ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਯਤਨ ਕਰਦੇ ਰਹਿਣਗੇ | ਉਨ੍ਹਾਂ ਅੱਜ ਦੇ ਸਨਮਾਨ ਲਈ ਛੀਨੀਵਾਲ ਖ਼ੁਰਦ ਵਾਸੀਆਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਸਮਾਜ ਸੇਵੀ ਚਰਨਜੀਤ ਸਿੰਘ ਧਾਲੀਵਾਲ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਨੀਰਜ ਗਰਗ, ਗੁਰਮੀਤ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |