08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਰਕਾਰੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਜਿੰਦਲ ਵਾਈਨ ਗਰੱੁਪ ਦੇ ਠੇਕੇ ਤਿੰਨ ਦਿਨਾਂ ਲਈ ਬੰਦ <br/>

ਅਜੀਤ ਡੈਸਕ 20-07-2025
ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਆਬਕਾਰੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਵਿਭਾਗ ਵਲੋਂ ਜਿੰਦਲ ਵਾਈਨ ਗਰੱੁਪ ਦੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਠੇਕੇ ਤਿੰਨ ਦਿਨਾਂ ਲਈ ਬੰਦ ਕੀਤੇ ਗਏ | ਇਸ ਸਬੰਧੀ ਈ.ਟੀ.ਓ. ਐਕਸਾਈਜ਼ ਬਰਨਾਲਾ ਨਵਜੋਤ ਸਿੰਘ ਗਿੱਲ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਐਕਸਾਈਜ਼ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਜਿੰਦਲ ਵਾਈਨ ਗਰੱੁਪ ਦੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਠੇਕੇ ਮਿਤੀ 16 ਤੋਂ 18 ਜੁਲਾਈ ਤੱਕ ਚਲਾਨ ਕੱਟ ਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਸ਼ਰਾਬ ਠੇਕੇਦਾਰਾਂ ਵਲੋਂ ਆਬਕਾਰੀ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਐੱਸ. ਬੀ. ਐੱਸ. ਪਬਲਿਕ ਸਕੂਲ ਵਿਖੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।