ਬਰਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅੰਤਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਕਥਾ ਅਤੇ ਕੀਰਤਨ ਦਰਬਾਰ ਦੌਰਾਨ ਪ੍ਰਸਿੱਧ ਰਾਗੀ-ਢਾਡੀ ਜੱਥਿਆਂ ਜਿਨ੍ਹਾਂ ਵਿਚ ਭਾਈ ਜਸਕੀਰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ | ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਲਵਾਉਂਦਿਆਂ ਅਰਦਾਸਾਂ ਕਰਵਾਈਆਂ ਅਤੇ ਤਨ, ਮਨ, ਧਨ ਨਾਲ ਸੇਵਾਵਾਂ ਕੀਤੀਆਂ | ਸੰਗਤਾਂ ਨੂੰ ਖੀਰ-ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਇੰਸਪੈਕਟਰ ਮਨਜੀਤ ਸਿੰਘ ਗੁਰਦਾਸਪੁਰੀਆ, ਅਕਾਉਂਟੈਂਟ ਅਮਰਜੀਤ ਸਿੰਘ, ਰਿਕਾਰਡ ਕੀਪਰ ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਖ਼ਜ਼ਾਨਚੀ ਸਰਬਜੀਤ ਸਿੰਘ, ਸਟੋਰ ਕੀਪਰ ਬੂਟਾ ਸਿੰਘ, ਇੰਚਾਰਜ ਗੁਰਜੰਟ ਸਿੰਘ ਸੋਨਾ, ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਖੀਬਾ ਸਿੰਘ, ਦਰਸ਼ਨ ਸਿੰਘ ਕਾਨੂੰਗੋ, ਸ਼ੇਰ ਸਿੰਘ, ਬੇਅੰਤ ਸਿੰਘ ਧਾਲੀਵਾਲ, ਸੁਖਚਰਨ ਸਿੰਘ ਜਵੰਧਾ, ਗੁਰਚਰਨ ਸਿੰਘ, ਅਵਤਾਰ ਸਿੰਘ ਪਟਵਾਰੀ, ਸਤਿਗੁਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |