08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

400 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਕਾਬੂ

ਅਜੀਤ ਡੈਸਕ 20-07-2025
ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਅਤੇ ਥਾਣਾ ਸਿਟੀ-2 ਬਰਨਾਲਾ ਵਲੋਂ ਤਿੰਨ ਔਰਤਾਂ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਨਪ੍ਰੀਤ ਕੌਰ ਪਤਨੀ ਸ਼ਨੀ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਬਰਨਾਲਾ ਏਰੀਏ 'ਚ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ.ਐਸ.ਆਈ. ਜਗਤਾਰ ਸਿੰਘ ਅਨੁਸਾਰ ਕਿਰਨਾ ਪਤਨੀ ਮੱਘਰ ਸਿੰਘ ਵਾਸੀ ਬਰਨਾਲਾ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ.ਐਸ.ਆਈ. ਗੁਰਤੇਜ ਸਿੰਘ ਅਨੁਸਾਰ ਗੇਲੋ ਕੌਰ ਪਤਨੀ ਜੱਸੀ ਸਿੰਘ ਵਾਸੀ ਬਰਨਾਲਾ ਨੂੰ 150 ਨਸ਼ੀਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਪਿੰਡ ਇਕਾਈ ਬੱਲਰਾਂ ਦੇ ਅਹੁਦੇਦਾਰਾਂ ਦੀ ਚੋਣ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਸ਼ਤਰੰਜ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।