08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਰਿੰਦਰ ਸਿੰਘ ਸਿੱਧੂ ਭਾਜਪਾ ਚੀਮਾ ਮੰਡਲ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 20-07-2025
ਲੌਂਗੋਵਾਲ, 19 ਜੁਲਾਈ (ਵਿਨੋਦ ਸ਼ਰਮਾ)-ਸੀਨੀਅਰ ਆਗੂ ਨਰਿੰਦਰ ਸਿੰਘ ਸਿੱਧੂ (ਸ਼ੇਰੋਂ ਫਿਲਿੰਗ ਸਟੇਸ਼ਨ ਵਾਲੇ) ਨੂੰ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਵਲੋਂ ਚੀਮਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਦੇ ਸੰਗਠਨ ਪਰਵ ਪ੍ਰੋਗਰਾਮ ਤਹਿਤ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਸੰਗਠਨ ਮੰਤਰੀ ਸ਼੍ਰੀ ਮੰਥਰੀ ਸ੍ਰੀਨਿਵਾਸਲੂ ਦੇ ਹੁਕਮਾਂ ਤਹਿਤ ਕੀਤੀ ਗਈ ਹੈ | ਉਨ੍ਹਾਂ ਨੂੰ ਇਕ ਸਮਾਗਮ ਦੌਰਾਨ ਪਾਰਟੀ ਦੇ ਸੂਬਾ ਸਕਤੱਰ ਦਾਮਨ ਥਿੰਦ ਬਾਜਵਾ, ਬੀ.ਜੇ.ਪੀ ਜ਼ਿਲ੍ਹਾ ਸੰਗਰੂਰ 2 ਦੇ ਪ੍ਰਧਾਨ ਐਡ. ਅਮਰਤਰਾਜ ਸਿੰਘ ਚੱਠਾ, ਜ਼ਿਲ੍ਹਾ ਏ.ਆਰ.ਓ. ਜਗਤ ਕਥੂਰੀਆ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਨਿਯੁਕਤੀ ਪੱਤਰ ਭੇਟ ਕੀਤਾ ਹੈ | ਨਰਿੰਦਰ ਸਿੰਘ ਸਿੱਧੂ ਨੇ ਇਸ ਨਿਯੁਕਤੀ ਲਈ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਕਹੀ ਹੈ |

ਪਿਛਲੀ ਖ਼ਬਰ ਬਲਵਿੰਦਰ ਬਬਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਪਿੰਡ ਇਕਾਈ ਬੱਲਰਾਂ ਦੇ ਅਹੁਦੇਦਾਰਾਂ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।