10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਗਾਜ਼ ਆਈਲਟਸ ਤੇ ਇਮੀਗ੍ਰੇਸ਼ਨ ਸੈਂਟਰ ਪੱਖੋ ਕੈਂਚੀਆਂ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਪ੍ਰਾਪਤ <br/>

ਅਜੀਤ ਡੈਸਕ 21-07-2025
ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਆਗਾਜ਼ ਆਈਲਟਸ ਤੇ ਇਮੀਗ੍ਰੇਸ਼ਨ ਸੈਂਟਰ ਪੱਖੋ ਕੈਂਚੀਆਂ ਦੇ ਲਗਾਤਾਰ ਸ਼ਾਨਦਾਰ ਨਤੀਜੇ ਆ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਗੁਰਬਚਨ ਸਿੰਘ ਮਾਨ ਤੇ ਗੁਰਸੇਵਕ ਸਿੰਘ ਮਾਨ ਨੇ ਦੱਸਿਆ ਕਿ ਬਾਰ੍ਹਵੀਂ ਉਪਰੰਤ ਇਲਾਕੇ ਦੇ ਕਈ ਵਿਦਿਆਰਥੀ ਉਨ੍ਹਾਂ ਦੇ ਸੈਂਟਰ 'ਚ ਆਈਲਟਸ ਦੀ ਪੜ੍ਹਾਈ ਕਰ ਰਹੇ ਹਨ ਅਤੇ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਚੰਗੇ ਨਤੀਜੇ ਆ ਰਹੇ ਹਨ | ਇਸੇ ਤਰ੍ਹਾਂ ਅਜੋਕੇ ਸਮੇਂ ਦੌਰਾਨ ਗਗਨਦੀਪ ਕੌਰ ਵਾਸੀ ਮੌੜ ਨਾਭਾ ਨੇ ਆਲ ਓਵਰ 6.5 ਬੈਂਡ ਸਕੋਰ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਹੋਰ ਵੀ ਕੁੱਝ ਵਿਦਿਆਰਥੀਆਂ ਦੇ ਨਤੀਜੇ ਆਉਣ ਵਾਲੇ ਦਿਨਾਂ 'ਚ ਚੰਗੇ ਸਾਹਮਣੇ ਆਉਣਗੇ | ਇਸ ਮੌਕੇ ਜਗਵਿੰਦਰ ਸਿੰਘ ਕੈਨੇਡਾ, ਕੁਲਦੀਪ ਸਿੰਘ, ਮਨਦੀਪ ਸਿੰਘ, ਮਾਨਸੀ ਤੇ ਵੀਰਪਾਲ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ ਦੇ ਰਜਿੰਦਰ ਗੁਪਤਾ ਨੇ 6 ਲੱਖ 45 ਹਜ਼ਾਰ ਕਿੱਲੋਮੀਟਰ ਸਾਈਕਲ 'ਤੇ ਧਾਰਮਿਕ ਅਸਥਾਨਾਂ ਦੀ ਕੀਤੀ ਯਾਤਰਾ ਅਗਲੀ ਖ਼ਬਰ ਨੇਚਰ ਲਵਰਜ਼ ਕਲੱਬ ਵਲੋਂ ਬੂਟੇ ਲਾਉਣ ਦੀ ਮੁਹਿੰਮ ਕੀਤੀ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।