10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗਹਿਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਸਨਮਾਨ

ਪਿੰਡ ਗਹਿਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦਾ ਸਨਮਾਨ ਕਰਨ ਉਪਰੰਤ ਪਿੰਡ ਵਾਸੀ | ਤਸਵੀਰ : ਸੋਨੀ ਚੀਮਾ <br/> 21-07-2025
ਟੱਲੇਵਾਲ, 20 ਜੁਲਾਈ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਐਨ. ਆਰ. ਆਈਜ਼, ਘੱਲੂਘਾਰਾ ਸਪੋਰਟਸ ਕਲੱਬ ਤੇ ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਸਮਾਜ ਸੇਵੀ ਕਰਨੈਲ ਸਿੰਘ ਡੋਡ ਜੋ ਕਿ ਪਰਿਵਾਰ ਸਮੇਤ ਯੂ. ਐਸ. ਏ. 'ਚ ਹਨ, ਦੇ ਗ੍ਰਹਿ ਵਿਖੇ ਸੰਤ ਬਲਵੀਰ ਸਿੰਘ ਘੁੰਨਸ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਬਰਨਾਲਾ, ਜਥੇਦਾਰ ਬਲਦੇਵ ਸਿੰਘ ਚੂੰਘਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਕੀਤੂ, ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਪਰਿਵਾਰ 'ਚ ਵੀ ਮਤਭੇਦ ਹੋ ਜਾਂਦੇ ਹਨ, ਪਰ ਜਦੋਂ ਘਰ ਦਾ ਮੁਖੀ ਆਪਣੀ ਸਿਆਣਪ ਦਿਖਾ ਕੇ ਬਾਕੀ ਮੈਂਬਰਾਂ ਦੀ ਗੱਲ ਸੁਣ ਲੈਂਦਾ ਹੈ, ਤਾਂ ਮਨਮੁਟਾਵ ਦੂਰ ਹੋ ਜਾਂਦੇ ਹਨ | ਇਸ ਲਈ ਸ਼ੋ੍ਰਮਣੀ ਅਕਾਲੀ ਦਲ ਸਾਡਾ ਪਰਿਵਾਰ ਹੈ ਤੇ ਹੁਣ ਸਾਰੇ ਗਿਲੇ ਸ਼ਿਕਵੇ ਦੂਰ ਕਰ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰੀਏ, ਤਾਂ ਜੋ ਪਿਛਲੇ ਦਸ ਸਾਲਾਂ ਤੋਂ ਸੰਤਾਪ ਹੰਢਾ ਰਹੇ ਸੂਬੇ ਦੇ ਲੋਕ ਸੁੱਖ ਦਾ ਸਾਹ ਲੈ ਸਕਣ | ਉਕਤ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਾ ਹੈ, ਜਿਸ ਦਾ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਤਕੜਾ ਹੋ ਕੇ ਆਉਣ ਵਾਲੀਆਂ ਸਮੁੱਚੀਆਂ ਚੋਣਾਂ ਲਈ ਕਮਰਕੱਸੇ ਕਸ ਲੈਣੇ ਚਾਹੀਦੇ ਹਨ, ਤਾਂ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਇਆ ਜਾਵੇ | ਉਕਤ ਆਗੂਆਂ ਨੇ ਟਕਸਾਲੀ ਅਕਾਲੀ ਆਗੂਆਂ ਤੋਂ ਇਲਾਵਾ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਸਿਆਸੀ ਪਿੜ ਵਿਚ ਨਿੱਤਰਨ, ਤਾਂ ਜੋ ਆਉਣ ਵਾਲਾ ਸਮਾਂ ਨੌਜਵਾਨਾਂ ਦਾ ਹੋਵੇ | ਇਸ ਮੌਕੇ ਸੁਖਵੀਰ ਸਿੰਘ ਸੋਖੀ ਸੂਬਾ ਮੀਤ ਪ੍ਰਧਾਨ ਯੂਥ ਵਿੰਗ ਤੇ ਰੁਪਿੰਦਰ ਸਿੰਘ ਭਿੰਦਾ ਟੱਲੇਵਾਲ ਦਾ ਵੀ ਵਿਸ਼ੇਸ਼ ਤੌਰ 'ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਗੁਰਜੰਟ ਸਿੰਘ ਪ੍ਰਧਾਨ ਘੱਲੂਘਾਰਾ ਸਪੋਰਟਸ ਕਲੱਬ, ਦਰਸ਼ਨ ਸਿੰਘ ਨੰਬਰਦਾਰ, ਸਰਪੰਚ ਬਲਵੀਰ ਸਿੰਘ ਮਾਨ, ਬੇਅੰਤ ਸਿੰਘ ਸੰਧੂ, ਸੁਖਵਿੰਦਰ ਸਿੰਘ ਪੰਚ, ਜਥੇਦਾਰ ਗੁਰਮੇਲ ਸਿੰਘ, ਗੁਰਮੀਤ ਸਿੰਘ ਧਾਲੀਵਾਲ, ਸੁਰਜੀਤ ਸਿੰਘ, ਸੰਦੀਪ ਸੋਨੀ ਸਿਵਾ ਮਨੀ ਗ੍ਰਾਮ ਵਾਲੇ, ਗੁਰਜੰਟ ਸਿੰਘ ਕਲਰਕ, ਖਿੰਦਾ ਸਿੰਘ ਕਾਮਰੇਡ, ਮਨਜੋਤ ਸਿੰਘ ਪੰਚ, ਰਾਜਾ ਸਿੰਘ ਡੋਡ, ਦਲਜੀਤ ਸਿੰਘ, ਅੰਮਿ੍ਤਪਾਲ ਸਿੰਘ ਦੇਮ ਗੋਲਡੀ, ਸੁਦਾਗਰ ਸਿੰਘ, ਬਲਵੀਰ ਸਿੰਘ, ਸੁਰਜੀਤ ਸਿੰਘ, ਪ੍ਰੀਤਮ ਸਿੰਘ, ਦਲਵਾਰ ਸਿੰਘ, ਟਹਿਲ ਸਿੰਘ, ਚਮਕੌਰ ਸਿੰਘ ਪੰਚ, ਜਗਸੀਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ਹਿਣਾ ਲਈ ਕੋਈ ਸਹੂਲਤ ਨਾ ਦੇਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਭਦੌੜ 'ਚ ਸੀਵਰੇਜ ਦੀ ਥਾਂ-ਥਾਂ ਹੋ ਰਹੀ ਲੀਕੇਜ ਨੂੰ ਲੈ ਕੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।