ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਕਿਉਂਕਿ ਇਸ ਸਰਕਾਰ ਨੇ ਪੰਜਾਬ ਅੰਦਰ ਇਕ ਵੀ ਇੱਟ ਨਹੀਂ ਲਾਈ ਜਿਸ ਕਰ ਕੇ ਜਨਤਾ ਵਿਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ ਅਤੇ ਜਨਤਾ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਉਡੀਕ ਵਿਚ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਤਾਜੋਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਬਰਨਾਲਾ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਸੂਬੇ ਦੀ ਜਨਤਾ ਬੇਸਬਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਉਡੀਕ ਕਰ ਰਹੀ ਹੈ | ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ ਬੋਘਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿਲਵਾਂ, ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ, ਲਖਵਿੰਦਰ ਸਿੰਘ ਲੱਖਾ, ਜਸਵੰਤ ਸਿੰਘ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ |