23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਐੱਸ. ਐੱਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ <br/>

ਅਜੀਤ ਡੈਸਕ 22-07-2025
ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਐੱਸ. ਐੱਸ. ਡੀ. ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਕਿੱਕ ਬਾਕਸਿੰਗ ਮੁਕਾਬਲਿਆਂ ਵਿਚੋਂ 2 ਸੋਨੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਰਾਕੇਸ਼ ਜਿੰਦਲ ਨੇ ਦਿੱਤੀ ਤੇ ਦੱਸਿਆ ਹੈ ਕਿ ਛਤੀਸਗੜ੍ਹ ਦੇ ਰਾਏਪੁਰ ਵਿਖੇ ਬਲਵੀਰ ਸਿੰਘ ਸਟੇਡੀਅਮ ਵਿਖੇ ਹੋਏ ਨੈਸ਼ਨਲ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਸੰਸਥਾ ਦੇ ਬੀ.ਸੀ.ਏ ਭਾਗ ਤੀਜਾ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਨੇ ਸੀਨੀਅਰ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ ਹੈ | ਐਮ.ਏ ਭਾਗ ਦੂਜਾ ਦੇ ਵਿਦਿਆਰਥੀ ਸ਼ਨੀ ਕੁਮਾਰ ਨੇ 91 ਕਿੱਲੋ ਵਰਗ ਦੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ ਹੈ |
ਇਸ ਸ਼ਾਨਦਾਰ ਪ੍ਰਾਪਤੀ 'ਤੇ ਐੱਸ. ਡੀ. ਸਭਾ (ਰਜਿ:) ਬਰਨਾਲਾ ਦੇ ਚੇਅਰਮੈਨ ਸ਼ਿਵ ਦਰਸ਼ਨ ਕੁਮਾਰ ਸ਼ਰਮਾ, ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਹੋਣਹਾਰ ਵਿਦਿਆਰਥੀਆਂ ਤੇ ਫਿਜ਼ੀਕਲ ਵਿਭਾਗ ਦੀ ਇੰਚਾਰਜ ਪ੍ਰੋ: ਪਰਵਿੰਦਰ ਕੌਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪੱਖੋਕੇ ਪ੍ਰਾਇਮਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਸੱਤ ਏ. ਸੀ. ਕੀਤੇ ਭੇਟ <br/> ਅਗਲੀ ਖ਼ਬਰ ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਕਾਰਨ ਕਾਲੋਨੀ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।