23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੱਖੋਕੇ ਪ੍ਰਾਇਮਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਸੱਤ ਏ. ਸੀ. ਕੀਤੇ ਭੇਟ <br/>

ਅਜੀਤ ਡੈਸਕ 22-07-2025
ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਸਮਾਜ ਸੇਵੀ ਦਾਨੀ ਸੱਜਣਾਂ ਵਲੋਂ ਜਿੱਥੇ ਕੁੱਝ ਦਿਨ ਪਹਿਲਾਂ ਸਰਕਾਰੀ ਹਾਈ ਸਕੂਲ ਨੂੰ ਏ. ਸੀ. ਭੇਟ ਕੀਤੇ ਗਏ ਸਨ, ਉੱਥੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਹਿਤ 7 ਏ. ਸੀ. ਭੇਟ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਡ ਟੀਚਰ ਸ੍ਰੀਮਤੀ ਕਰਮਜੀਤ ਕੌਰ ਤੇ ਅਧਿਆਪਕ ਮਨਜੀਤ ਸਿੰਘ ਨੇ ਦੱਸਿਆ ਕਿ ਉਕਤ ਏ. ਸੀ. ਗੁਰਦੁਆਰਾ ਸੁੱਚਾਸਰ ਸਾਹਿਬ ਕਮੇਟੀ, ਪ੍ਰਧਾਨ ਹਰਮੇਲ ਸਿੰਘ, ਬਲਜਿੰਦਰ ਸਿੰਘ ਫ਼ੌਜੀ, ਰਣਜੀਤ ਸਿੰਘ ਕਾਕਾ ਸਾਬਕਾ ਪੰਚ, ਸਮਾਜ ਸੇਵੀ ਰਾਜ ਕੁਮਾਰ ਸ਼ਰਮਾ, ਯਾਦਵਿੰਦਰਾ ਫੂਲਕਾ ਕਲੱਬ, ਸਰਪੰਚ ਗੁਰਚਰਨ ਸਿੰਘ, ਸਮੂਹ ਪੰਚਾਇਤ ਅਤੇ ਸਮੂਹ ਐਨ.ਆਰ.ਆਈਜ ਵਲੋਂ ਉਪਰਾਲਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਤੇ ਸ਼ਾਂਤ ਮਾਹੌਲ ਵਿਚ ਪੜਾਈ ਕਰ ਸਕਣਗੇ | ਉਨ੍ਹਾਂ ਦੱਸਿਆ ਕਿ ਪਿੰਡ ਦੇ ਇਕ ਹੋਰ ਸਮਾਜ ਸੇਵੀ ਰਾਮ ਸਿੰਘ ਢਿੱਲੋਂ ਵਲੋਂ ਵੀ ਸਕੂਲ ਵਿਚ ਬਣੀ ਰਸੋਈ ਦੀ ਰਿਪੇਅਰ ਕਰਵਾ ਕੇ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਪਿੰਡ ਦੇ ਸਮਾਜ ਸੇਵੀ ਪਰਿਵਾਰਾਂ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਬਣਦੀਆਂ ਸਹੂਲਤਾਂ ਸਮੇਂ-ਸਮੇਂ 'ਤੇ ਮੁਹੱਈਆ ਹੋ ਰਹੀਆਂ ਹਨ | ਇਸ ਮੌਕੇ ਬੂਟਾ ਸਿੰਘ ਸਿੱਧੂ ਪ੍ਰਧਾਨ ਸਹਿਕਾਰੀ ਸਭਾ, ਨਾਇਬ ਸਿੰਘ ਪੰਚ, ਚੰਚਲ ਸ਼ਰਮਾ ਪੰਚ, ਰਣਜੀਤ ਸਿੰਘ ਸੋਨੀ ਨਵਦੀਪ ਪੈਲੇਸ ਵਾਲੇ, ਜਸਕਰਨ ਸਿੰਘ, ਚਰਨਜੀਤ ਸਿੰਘ ਪੰਚ, ਮਨਜੀਤ ਸਿੰਘ ਚੇਅਰਮੈਨ, ਮਲਕੀਤ ਸਿੰਘ ਗਿੱਲ, ਸੁਰਜੀਤ ਸਿੰਘ ਗਿੱਲ, ਡਾ. ਧਨਵੀਰ ਸਿੰਘ, ਜਗਸੀਰ ਸਿੰਘ ਸਾਬਕਾ ਚੇਅਰਮੈਨ, ਗੁਰਮੀਤ ਕੌਰ, ਨਵਨੀਤ ਸਿੰਘ, ਸੰਦੀਪ ਕੌਰ, ਬਲਵਿੰਦਰ ਕੌਰ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਸਮੁੱਚੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ 'ਚ ਖੋ-ਖੋ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਐੱਸ. ਐੱਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।