23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਟੱਲੇਵਾਲ ਵਿਖੇ ਮਨਰੇਗਾ ਮਜ਼ਦੂਰਾਂ ਨੇ ਮੇਟ ਬਦਲਣ ਦੇ ਮਾਮਲੇ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 22-07-2025
ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਅੱਜ ਵੱਡੀ ਗਿਣਤੀ ਵਿਚ ਮਨਰੇਗਾ ਮਜ਼ਦੂਰਾਂ ਵਲੋਂ ਪਿੰਡ ਵਿਚ ਲੰਬੇ ਸਮੇਂ ਤੋਂ ਮੇਟ ਦੇ ਤੌਰ 'ਤੇ ਕੰਮ ਕਰ ਰਹੇ ਨੌਜਵਾਨ ਨੂੰ ਬਿਨਾਂ ਕਿਸੇ ਕਾਰਨ ਬਦਲਣ ਲਈ ਵਰਤੇ ਜਾ ਰਹੇ ਹੱਥਕੰਡਿਆਂ ਦੇ ਰੋਸ ਵਜੋਂ ਸੱਤਾਧਾਰੀ ਧਿਰ ਦੇ ਪਿੰਡ ਨਾਲ ਸਬੰਧਿਤ ਕੁੱਝ ਆਗੂਆਂ ਅਤੇ ਹਲਕਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਅਤੇ ਮਨਪ੍ਰੀਤ ਸਿੰਘ ਟੱਲੇਵਾਲ ਨੇ ਦੱਸਿਆ ਕਿ ਅਰਮਾਨ ਨਾਂਅ ਦਾ ਨੌਜਵਾਨ ਜੋ ਪਿੰਡ ਦੇ ਮਨਰੇਗਾ ਮਜ਼ਦੂਰਾਂ ਦਾ ਪਿਛਲੇ ਲੰਬੇ ਸਮੇਂ ਤੋਂ ਮੇਟ ਹੈ ਤੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ, ਪਰ ਪਿੰਡ ਵਿਚ ਸੱਤਾਧਾਰੀ ਧਿਰ ਨਾਲ ਸਬੰਧਿਤ ਕੁੱਝ ਵਿਅਕਤੀ ਸਿਆਸੀ ਕਿੜ੍ਹ ਦੇ ਚੱਲਦਿਆਂ ਉਕਤ ਨੌਜਵਾਨ ਨੂੰ ਬਦਲਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਆਸੀ ਦਬਾਅ ਬਣਾ ਰਹੇ ਹਨ | ਜਿਸ ਦੇ ਚੱਲਦਿਆਂ ਅੱਜ ਵੱਡੀ ਗਿਣਤੀ ਵਿਚ ਮਜ਼ਦੂਰਾਂ ਵਲੋਂ ਇਕੱਤਰਤਾ ਕਰ ਕੇ ਜਿੱਥੇ ਪ੍ਰਸ਼ਾਸਨ ਤੋਂ ਉਕਤ ਨੌਜਵਾਨ ਮੇਟ ਬਣੇ ਰਹਿਣ ਦੀ ਮੰਗ ਕੀਤੀ, ਉੱਥੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਕੰਮਾਂ ਦੇ ਪੈਸੇ ਨਾ ਮਿਲਣ ਕਾਰਨ ਮਨਰੇਗਾ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਲਦ ਹੀ ਕਰੜੇ ਸੰਘਰਸ਼ ਦਾ ਐਲਾਨ ਕੀਤਾ ਹੈ | ਇਸ ਮੌਕੇ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਨਿਗੂਣੀ ਦਿਹਾੜੀ 'ਤੇ ਕੰਮ ਕਰ ਰਹੇ ਹਨ, ਪਰ ਉਨ੍ਹਾਂ ਵਲੋਂ ਕੀਤੀ ਮਿਹਨਤ ਦੇ ਪੈਸੇ ਵੀ ਸਰਕਾਰਾਂ ਸਮੇਂ ਸਿਰ ਨਹੀਂ ਪਾ ਰਹੀਆਂ | ਜਿਸ ਕਾਰਨ ਮਜ਼ਦੂਰਾਂ ਦੇ ਚੁੱਲੇ੍ਹ ਠੰਢੇ ਪਏ ਹਨ | ਉਨ੍ਹਾਂ ਟੱਲੇਵਾਲ ਮੇਟ ਬਦਲਣ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਜੇਕਰ ਸੱਤਾਧਾਰੀ ਧਿਰ ਨਾਲ ਸਬੰਧਿਤ ਵਿਅਕਤੀਆਂ ਵਲੋਂ ਸਿਆਸੀ ਦਬਾਅ ਦੇ ਚੱਲਦਿਆਂ ਅਰਮਾਨ ਸਿੰਘ ਨੂੰ ਮੇਟ ਤੋਂ ਹਟਾਇਆ ਗਿਆ, ਤਾਂ ਸਮੁੱਚੇ ਜ਼ਿਲੇ੍ਹ ਬਰਨਾਲਾ ਨਾਲ ਸਬੰਧਿਤ ਮਨਰੇਗਾ ਮਜ਼ਦੂਰ ਉਨ੍ਹਾਂ ਦੇ ਹੱਕ ਵਿਚ ਬਰਨਾਲਾ ਜਾਮ ਕਰਨਗੇ | ਇਸ ਮੌਕੇ ਜਗਤਾਰ ਸਿੰਘ ਪੰਚ, ਸੱਤਿਆਵਤੀ ਪੰਚ, ਭੋਲਾ ਸਿੰਘ ਪੰਚ, ਗੁਰਜੰਟ ਸਿੰਘ, ਬਲਵੀਰ ਸਿੰਘ, ਹਾਕਮ ਸਿੰਘ, ਕਾਕਾ ਸਿੰਘ, ਰਾਜ ਸਿੰਘ ਪੰਚ, ਮਨਜੀਤ ਕੌਰ, ਅਰਮਾਨ ਸਿੰਘ ਰਾਜੂ, ਚਮਕੌਰ ਸਿੰਘ ਸਾਬਕਾ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਨਰੇਗਾ ਮਜ਼ਦੂਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਪੰਜਾਬ ਸਿੰਘ ਯੁਵਕ ਸੇਵਾਵਾਂ ਕਲੱਬ ਨੇ ਬੂਟੇ ਲਗਾਏ <br/> ਅਗਲੀ ਖ਼ਬਰ ਫ਼ਤਹਿ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।