ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਬਾਬਾ ਪੰਜਾਬ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਸਾਂਝੀਆਂ ਥਾਵਾਂ 'ਤੇ ਸ਼ਾਨਦਾਰ ਬੂਟੇ ਲਾਏ ਗਏ ਜਿਸ ਵਿਚ ਸਮਾਜ ਸੇਵੀ ਪਰਮਜੀਤ ਸਿੰਘ ਪੰਮਾ, ਸਰਪੰਚ ਕਾਕਾ ਸਿੰਘ, ਮੈਂਬਰ ਮਨਮੋਹਨ ਸਿੰਘ, ਮੈਂਬਰ ਚਰਨਜੀਤ ਸਿੰਘ ਵਲੋਂ ਸ਼ਮੂਲੀਅਤ ਕਰਦਿਆਂ ਕਿਹਾ ਕਿ ਬਾਬਾ ਪੰਜਾਬ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਜੋ ਵਾਤਾਵਰਨ ਦੀ ਸਾਂਭ ਸੰਭਾਲ ਲਈ ਉਪਰਾਲਾ ਕੀਤਾ ਜਾ ਰਿਹਾ ਹੈ | ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਅਪੀਲ ਕੀਤੀ ਤਾਂ ਜੋ ਆਲਾ ਦੁਆਲਾ ਹਰਿਆ ਭਰਿਆ ਹੋ ਸਕੇ | ਕਲੱਬ ਦੇ ਪ੍ਰਧਾਨ ਸਮਾਜ ਸੇਵੀ ਇੰਦਰਜੀਤ ਸਿੰਘ ਭੁੱਲਰ ਅਤੇ ਮੈਂਬਰਾਂ ਨੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਰਮਜੀਤ ਸਿੰਘ ਪੰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਕਲੱਬ ਦੇ ਮੈਂਬਰ ਸੋਮਾ ਸਿੰਘ, ਹਰਮਨ ਬਾਠ ਤੇ ਲਵਲੀ ਸਿੰਘ ਹਾਜ਼ਰ ਸਨ |