23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 22-07-2025
ਭਦੌੜ, 21 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਤਿਮਾਹੀ ਪ੍ਰੀਖਿਆ ਦੇ ਨਤੀਜੇ ਐਲਾਨਣ ਮੌਕੇ ਵਿਸ਼ੇਸ਼ ਤੌਰ 'ਤੇ ਸਾਇੰਸ ਵਿਸ਼ੇ ਦੀ ਪ੍ਰਦਰਸ਼ਨੀ ਸਕੂਲ ਵਿਚ ਲਗਾਈ ਗਈ, ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਬਹੁ- ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਪ੍ਰਦਰਸ਼ਨੀ ਵਿਚ ਸਾਇੰਸ ਵਿਸ਼ੇ ਨਾਲ ਸਬੰਧਿਤ ਕਾਰਜਕਾਰੀ ਮਾਡਲ ਦਿਖਾਏ ਗਏ ਅਤੇ ਮਾਡਲਾਂ ਦੀ ਕਾਰਜ ਸਮਰੱਥਾ ਬਾਰੇ ਮਾਪਿਆਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ ਗਿਆ | ਪਿ੍ੰਸੀਪਲ ਨਿਰਦੋਸ਼ ਰਲਹੱਨ ਨੇ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਬਿਹਤਰ ਦੱਸਦੇ ਹੋਏ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਵਿਦਿਆਰਥੀਆਂ ਦੁਆਰਾ ਸਾਇੰਸ ਵਿਸ਼ੇ ਨਾਲ ਤਿਆਰ ਕੀਤੇ ਮਾਡਲਾਂ ਦੀ ਉਸਾਰੀ ਪ੍ਰਤੀ ਬੜੇ ਹੀ ਰੋਚਕ ਤਰੀਕੇ ਨਾਲ ਮਾਪਿਆਂ ਨੂੰ ਸਮਝਾਇਆ ਗਿਆ | ਪਿ੍ੰਸੀਪਲ ਨਿਰਦੋਸ਼ ਰਲਹੱਨ ਨੇ ਪ੍ਰਦਰਸ਼ਨੀ ਨੂੰ ਵਧੀਆ ਤੇ ਰੋਚਕ ਬਣਾਉਣ ਦਾ ਸਿਹਰਾ ਸਾਇੰਸ ਵਿਭਾਗ ਨੂੰ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਕਾਬਲ ਬਣਾਇਆ ਕਿ ਉਹ ਸਾਇੰਸ ਪ੍ਰਦਰਸ਼ਨੀ ਲਾ ਕੇ ਆਪਣੇ ਤੇ ਮਾਪਿਆਂ ਦੇ ਗਿਆਨ ਵਿਚ ਵਾਧਾ ਕਰ ਸਕੇ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਖ਼ਾਦ ਦੀ ਜਮ੍ਹਾਂਖੋਰੀ ਰੋਕਣ ਲਈ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।