23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 22-07-2025
ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਇਕਾਈ ਬਰਨਾਲਾ ਵਲੋਂ ਪੈਨਸ਼ਨ ਦੇ ਮੁੱਦੇ 'ਤੇ ਪੰਜਾਬ ਸਰਕਾਰ ਦੇ ਗ਼ੈਰ-ਜ਼ਿੰਮੇਵਾਰਾਨਾ ਰਵੱਈਏ ਖ਼ਿਲਾਫ਼ ਅਗਲੀ ਰਣਨੀਤੀ ਅਤੇ ਸੰਘਰਸ਼ਾਂ ਦੀ ਤਿਆਰੀ ਲਈ 25 ਜੁਲਾਈ ਨੂੰ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਜ਼ਿਲ੍ਹਾ ਕਮੇਟੀ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਨਵੀਨਰ ਰਮਨ ਸਿੰਗਲਾ, ਜ਼ਿਲ੍ਹਾ ਸਕੱਤਰ ਅੰਮਿ੍ਤ ਹਰੀਗੜ੍ਹ, ਜ਼ਿਲ੍ਹਾ ਵਿੱਤ ਸਕੱਤਰ ਪੁਨੀਤ ਤਪਾ, ਜ਼ਿਲ੍ਹਾ ਪ੍ਰੈੱਸ ਸਕੱਤਰ ਅਵਨੀਸ਼ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਲਗਪਗ ਤਿੰਨ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦੇ ਇੱਕ ਵੀ ਮੁਲਾਜ਼ਮ ਤੇ ਹਕੀਕੀ ਰੂਪ ਵਿਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ ਅਤੇ ਨਾ ਹੀ ਕਿਸੇ ਮੁਲਾਜ਼ਮ ਦਾ ਜੀ.ਪੀ.ਐੱਫ. ਖਾਤਾ ਖੋਲਿ੍ਹਆ ਗਿਆ ਹੈ | ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐੱਨ.ਪੀ.ਐੱਸ. ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਪ੍ਰਤੀ ਸਖ਼ਤ ਰੋਸ ਹੈ | ਅਗਲੇਰੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਰਾਜਿੰਦਰ ਮੂਲੋਵਾਲ, ਸੁਖਵਿੰਦਰ ਪੂਨਮ, ਬਿਕਰਮ ਖੁੱਡੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਆਉਣ ਵਾਲੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਵਿਚ ਪੰਜਾਬ ਸਰਕਾਰ ਦੀ ਨਾਕਾਮੀ ਦੇ ਰੋਸ ਵਿਚ ਸੰਗਰੂਰ ਸੀਟ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਾਸ ਡੈਪੂਟੇਸ਼ਨ ਨਾਲ ਮੰਗ-ਪੱਤਰ ਦਿੱਤਾ ਜਾਵੇਗਾ | ਜ਼ਿਲ੍ਹਾ ਆਗੂ ਪਰਦੀਪ ਹੈੱਡ ਮਾਸਟਰ, ਲਾਭ ਸਿੰਘ ਅਕਲੀਆ, ਸੁਨੀਲ ਭੈਣੀ, ਹਰਵਿੰਦਰ ਰੋਮੀ ਨੇ ਕਿਹਾ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਨਕਾਰਾਤਮਿਕ ਰਵੱਈਏ, ਪੈਨਸ਼ਨ ਦੇ ਦੇਸ਼ ਵਿਆਪੀ ਸੰਘਰਸ਼ ਦੀ ਸਥਿਤੀ ਅਤੇ ਸੂਬੇ ਵਿਚ ਪੈਨਸ਼ਨ ਦੇ ਸੰਘਰਸ਼ ਦੇ ਸਮੁੱਚੇ ਨੁਕਤਿਆਂ ਤੇ ਵਿਸਥਾਰੀ ਚਰਚਾ ਕਰਨ ਅਤੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਨ ਲਈ 15 ਅਗਸਤ ਨੂੰ ਲੁਧਿਆਣਾ ਵਿਖੇ ਫ਼ਰੰਟ ਦੀ ਵਿਸਥਾਰੀ ਮੀਟਿੰਗ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਵਿਚ ਯਸ਼ਪਾਲ ਧਨੌਲਾ, ਰਾਜਿੰਦਰ ਅਕਲੀਆ, ਜਸਵਿੰਦਰ ਜੋਗਾ, ਗੁਰਪਾਲ ਧਨੌਲਾ, ਚੇਤਵੰਤ ਧਨੌਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰਾਂ ਵਲੋਂ ਬਰਨਾਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ-ਪਿੰਡ ਮੀਟਿੰਗਾਂ <br/> ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।