24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 22-07-2025
ਬਰਨਾਲਾ, 21 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੋ ਜਣਿਆਂ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮੇਲੇ ਕੌਰ ਪਤਨੀ ਕਰਨੈਲ ਸਿੰਘ ਵਾਸੀ ਸੰਗਰੂਰ, ਰਵੀ ਸਿੰਘ ਪੱੁਤਰ ਗੁਰਮੇਲ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ, ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ | ਅਨਾਜ ਮੰਡੀ ਬਰਨਾਲਾ ਨਜ਼ਦੀਕ ਘੁੰਮਦੇ ਦੇਖੇ ਗਏ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨਸ਼ਾ ਕਰਦਾ ਇਕ ਵਿਅਕਤੀ ਕਾਬੂ
ਬਰਨਾਲਾ, 21 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਨਸ਼ੇ ਕਰਦੇ ਇਕ ਵਿਅਕਤੀ ਨੂੰ ਇਕ ਲਾਈਟਰ, ਸਿਲਵਰ ਪੰਨੀ, 10 ਰੁਪਏ ਦੇ ਨੋਟ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲੇ, ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਹਨ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਵਾਸੀ ਬਰਨਾਲਾ ਨਸ਼ਾ ਕਰਨ ਦਾ ਆਦੀ ਹੈ ਤੇ ਅੱਜ ਆਈ.ਟੀ.ਆਈ. ਚੌਕ ਨਜ਼ਦੀਕ ਇਕ ਕਾਲੋਨੀ ਦੀਆਂ ਬੰਦ ਪਈਆਂ ਦੁਕਾਨਾਂ ਅੱਗੇ ਬੈਠਾ ਨਸ਼ਾ ਕਰ ਰਿਹਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿੰਡ ਕਲਾਲ ਮਾਜਰਾ ਵਿਖੇ ਧਾਰਮਿਕ ਸਮਾਗਮ ਭਲਕੇ
ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸਮੂਹ ਬ੍ਰਾਹਮਣ ਭਾਈਚਾਰੇ ਵਲੋਂ ਪੁਰਾਤਨ ਧਾਰਮਿਕ ਅਸਥਾਨ ਪਿੰਡ ਕਲਾਲ ਮਾਜਰਾ ਵਿਖੇ ਸਾਉਣ ਮਹੀਨੇ ਦੀ ਹਨੇਰੀ ਚੌਦੇ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ 23 ਜੁਲਾਈ, ਦਿਨ ਬੁੱਧਵਾਰ ਨੂੰ ਮੁੱਖ ਸੇਵਾਦਾਰ ਬਾਬਾ ਭੁਪਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਇਸ ਮੌਕੇ ਸੰਗਤਾਂ ਲਈ ਖੀਰ ਅਤੇ ਮਾਲ੍ਹ-ਪੂੜਿਆਂ ਦਾ ਅਟੁੱਟ ਲੰਗਰ ਚਲਾਇਆ ਜਾਵੇਗਾ | ਉਨ੍ਹਾਂ ਸਮੂਹ ਸ਼ਰਧਾਲੂ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |
ਬਾਪੂ ਜੀਤ ਸਿੰਘ ਮਹਿਲ ਖ਼ੁਰਦ ਦਾ ਦਿਹਾਂਤ
ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਏ. ਐੱਨ. ਇਮੀਗ੍ਰੇਸ਼ਨ ਏਜੰਸੀ ਮਹਿਲ ਕਲਾਂ ਦੇ ਪ੍ਰਬੰਧਕ ਅਵਤਾਰ ਸਿੰਘ ਤਾਰੀ ਮਹਿਲ ਖ਼ੁਰਦ ਅਤੇ ਬਿੱਲੂ ਸਿੰਘ ਮੈਂਬਰ ਦੇ ਪਿਤਾ ਜੀਤ ਸਿੰਘ ਮਹਿਲ ਖ਼ੁਰਦ ਅਕਾਲ ਚਲਾਣਾ ਕਰ ਗਏ ਹਨ | ਇਸ ਦੁਖਦਾਈ ਮੌਕੇ 'ਤੇ ਵੱਖ-ਵੱਖ ਆਗੂਆਂ, ਦੁਕਾਨਦਾਰ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਗਗਨਦੀਪ ਸਰਾਂ, ਚੇਅਰਮੈਨ ਪ੍ਰੇਮ ਕੁਮਾਰ ਪਾਸੀ, ਹਰਦੀਪ ਸਿੰਘ ਬੀਹਲਾ, ਨਸੀਬ ਸਿੰਘ ਮਹਿਲ ਖੁਰਦ, ਕਰਮ ਸਿੰਘ ਕਰਮਾ, ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ, ਦੁਕਾਨਦਾਰ ਭਾਈਚਾਰੇ, ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਨੇ ਅਵਤਾਰ ਸਿੰਘ ਤਾਰੀ ਅਤੇ ਸਮੂਹ ਮਹਿਲ ਖ਼ੁਰਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸਾਨੂੰ ਪ੍ਰੇਰਨਾ ਦਿੰਦਾ ਹੈ ਕਿ ਅਸੀਂ ਸਰਬੱਤ ਦੇ ਭਲੇ ਲਈ ਆਵਾਜ਼ ਬੁਲੰਦ ਕਰੀਏ-ਕੀਤੂ ਅਗਲੀ ਖ਼ਬਰ ਜ਼ਿਲ੍ਹਾ ਵੈਦ ਮੰਡਲ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।