ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਇਕ ਗਹਿਰੀ ਸਾਜ਼ਿਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਵਰਗੀ ਇਤਿਹਾਸਕ ਧਾਰਮਿਕ ਰਾਜਨੀਤਕ ਪਾਰਟੀ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸੂਬੇ ਦੇ ਲੋਕ ਹੁਣ ਸਮਝ ਗਏ ਹਨ, ਕਿ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ | ਇਹ ਸ਼ਬਦ ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਬਰਨਾਲਾ ਨੇ ਪਿੰਡ ਬੀਹਲਾ ਖ਼ੁਰਦ ਵਿਖੇ ਜਥੇਦਾਰ ਨਛੱਤਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਦੀ ਸ਼ੋ੍ਰਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ | ਜਿਸ ਨੇ ਆਪਣੇ ਕਾਰਜਕਾਲ ਦੌਰਾਨ ਸੜਕਾਂ, ਪੁਲਾਂ ਤੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਮਾਮਲੇ 'ਚ ਬੇਤਹਾਸ਼ਾ ਵਿਕਾਸ ਕੀਤਾ ਅਤੇ ਪੰਜਾਬ ਦੀ ਕਿਸਾਨੀ ਖ਼ਾਤਰ ਕੇਂਦਰ ਤੇ ਬਿਰਾਜਮਾਨ ਭਾਰਤੀ ਜਨਤਾ ਪਾਰਟੀ ਨਾਲ 23 ਸਾਲ ਦਾ ਸਿਆਸੀ ਗੱਠਜੋੜ ਇਸ ਕਰ ਭੰਗ ਕਰ ਦਿੱਤਾ, ਕਿਉਂਕਿ ਭਾਜਪਾ ਸਰਕਾਰ ਵਲੋਂ ਦੇਸ ਦੇ ਅੰਨਦਾਤੇ ਖ਼ਿਲਾਫ਼ ਵਿਵਾਦਗ੍ਰਸਤ ਤਿੰਨ ਖੇਤੀ ਬਿੱਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ | ਜਿਸ ਨੇ ਸੂਬੇ ਦੇ ਹਰ ਵਰਗ ਦੇ ਦੱੁਖਾਂ ਤਕਲੀਫ਼ਾਂ ਵਿਚ ਸਾਥ ਦਿੱਤਾ ਹੈ | ਉਨ੍ਹਾਂ ਕਿਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਰਗੀ ਜਥੇਬੰਦੀ ਦਾ ਇਤਿਹਾਸ ਸਾਨੂੰ ਪੇ੍ਰਰਨਾ ਦਿੰਦਾ ਹੈ ਕਿ ਅਸੀਂ ਸਰਬੱਤ ਦੇ ਭਲੇ ਲਈ ਆਵਾਜ਼ ਬੁਲੰਦ ਕਰੀਏ | ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਪਾਰਟੀ ਹੈ ਜਿਸ ਦਾ ਆਪਣੇ ਵਾਅਦੇ ਪੂਰਨ ਕਰਨ ਦਾ ਟਰੈਕ ਰਿਕਾਰਡ ਰਿਹਾ ਹੈ, ਜਦੋਂ ਕਿ ਬਾਕੀਆਂ ਨੇ ਤਾਂ ਸਿਰਫ਼ ਪ੍ਰਾਪੇਗੰਡਾ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ, ਬਾਕੀ ਸਾਰੀ ਪਾਰਟੀਆਂ ਬਾਹਰੀ ਲੋਕਾਂ ਦੀਆਂ ਹਨ | ਬਾਹਰੀ ਲੋਕਾਂ ਨੂੰ ਨਾ ਤਾਂ ਪੰਜਾਬ ਨਾਲ ਕੋਈ ਮੋਹ ਹੈ ਤੇ ਨਾ ਹੀ ਪੰਜਾਬੀਆਂ ਨਾਲ ਪਿਆਰ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤ ਲਈ ਕੰਮ ਕਰਦਾ ਆ ਰਿਹਾ ਹੈ ਅਤੇ ਅਕਾਲੀ ਦਲ ਦਾ ਹਰੇਕ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਸਦਕਾ ਆਉਣ ਵਾਲੀਆਂ ਸਮੁੱਚੀਆਂ ਚੋਣਾਂ ਵਿਚ ਪਾਰਟੀ ਆਉਣ ਵਾਲੀਆਂ ਸਮੁੱਚੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਇਸ ਮੌਕੇ ਪਿੰਡ ਵਸੀਆਂ ਵਲੋਂ ਕੁਲਵੰਤ ਸਿੰਘ ਕੀਤੂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੁਖਵੀਰ ਸਿੰਘ ਸੋਖੀ ਸੂਬਾ ਮੀਤ ਪ੍ਰਧਾਨ ਯੂਥ ਵਿੰਗ, ਰੁਪਿੰਦਰ ਸਿੰਘ ਭਿੰਦਾ ਟੱਲੇਵਾਲ, ਜਸਵਿੰਦਰ ਸਿੰਘ ਫ਼ੌਜੀ, ਜਥੇਦਾਰ ਬੰਤ ਸਿੰਘ, ਪ੍ਰਧਾਨ ਜਸਵਿੰਦਰ ਸਿੰਘ, ਰਾਜ ਸਿੰਘ ਸਾਬਕਾ ਪੰਚ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ ਰੰਧਾਵਾ, ਗੁਰਦੇਵ ਸਿੰਘ ਸੰਧੂ, ਹਾਕਮ ਸਿੰਘ ਧਾਲੀਵਾਲ, ਚਮਕੌਰ ਸਿੰਘ ਪੰਚ, ਨਿਰਭੈ ਸਿੰਘ ਬੋਪਾਰਾਏ, ਜਗਦੇਵ ਸਿੰਘ, ਦੀਪੂ ਸਿੰਘ, ਅਵਤਾਰ ਸਿੰਘ ਕੋਟਲੀ, ਮੇਜਰ ਸਿੰਘ ਸੰਧੂ, ਅਰਸਦੀਪ ਸਿੰਘ, ਹੁਸਨਦੀਪ ਸਿੰਘ, ਤਰਨਦੀਪ ਸਿੰਘ ਆਦਿ ਵੀ ਹਾਜ਼ਰ ਸਨ |