24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ <br/>

ਅਜੀਤ ਡੈਸਕ 22-07-2025
ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਵਲੋਂ ਜ਼ਿਲ੍ਹਾ ਬਰਨਾਲਾ ਵਿਚ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਕੀਤੀ | ਜਿਸ ਦੌਰਾਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਸ਼ਹਿਰ ਦੇ ਵੱਖ-ਵੱਖ ਦੇ ਹਿੱਸਿਆਂ ਵਿਚ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੱਚਿਆਂ ਦੇ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਟੀਮ ਬਣਾਈ ਗਈ ਹੈ | ਇਹ ਟੀਮ ਪੁਲਿਸ ਅਤੇ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨਾਲ ਮਿਲ ਕੇ ਲਗਾਤਾਰ ਚੈਕਿੰਗ ਕੀਤੀ ਰਹੀ ਹੈ | ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਇਸ ਪਾਸਿਓਾ ਹਟਾ ਕੇ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇਗਾ | ਅਜਿਹੇ ਮਾਪੇ ਜੋ ਬੱਚਿਆਂ ਤੋਂ ਬਾਲ ਮਜ਼ਦੂਰੀ ਜਾਂ ਬਾਲ ਭਿੱਖਿਆ ਕਰਵਾ ਰਹੇ ਹਨ, ਉਨ੍ਹਾਂ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ ਕਿਉਂਕਿ ਅਕਸਰ ਵੇਖਣ ਵਿਚ ਆਇਆ ਹੈ ਕਿ ਦੂਸਰੇ ਰਾਜਾਂ ਤੋਂ ਆਏ ਬੱਚੇ ਭੀਖ ਮੰਗਦੇ ਹਨ ਅਤੇ ਕਈ ਵਾਰ ਉਨ੍ਹਾਂ ਨਾਲ ਮਾਪੇ ਬਣ ਕੇ ਘੁੰਮ ਰਹੇ ਵਿਅਕਤੀ ਉਨ੍ਹਾਂ ਦੇ ਅਸਲ ਮਾਪੇ ਨਹੀਂ ਹੁੰਦੇ ਅਤੇ ਜਾਂਚ ਦੌਰਾਨ ਕਈ ਬੱਚੇ ਕਿਤੇ ਨਾ ਕਿਤੇ ਚੋਰੀ ਕੀਤੇ ਨਿਕਲਦੇ ਹਨ | ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਕਚਹਿਰੀ ਚੌਂਕ, ਰੇਲਵੇ ਸਟੇਸ਼ਨ, ਬੱਸ ਸਟੈਂਡ, ਮੇਨ ਬਾਜ਼ਾਰ ਤੇ ਤਪਾ, ਧਨੌਲਾ ਦੇ ਬਾਜ਼ਾਰ ਵਿਚ ਚੈਕਿੰਗ ਕਰ ਕੇ ਉਨ੍ਹਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਚੈਕਿੰਗ ਦੇ ਦੌਰਾਨ 3 ਬੱਚੇ ਭੀਖ ਮੰਗਦੇ ਪਾਏ ਗਏ, ਜਿਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ | ਜਿੱਥੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਵਲੋਂ ਉਨ੍ਹਾਂ ਦੇ ਬੱਚੇ ਹੋਣ ਸਬੰਧੀ ਦਸਤਾਵੇਜ਼ ਪੇਸ਼ ਕਰਨ ਉਪਰੰਤ ਬੱਚਿਆਂ ਨੂੰ ਮਾਪਿਆਂ ਦੇ ਸਪੁਰਦ ਕੀਤਾ ਗਿਆ | ਟੀਮ ਮੈਂਬਰਾਂ ਨੇ ਦੱਸਿਆ ਕਿ ਜੇਕਰ ਕਿਤੇ ਕੋਈ ਵੀ ਅਜਿਹਾ ਬੱਚਾ ਮਿਲਦਾ ਹੈ ਤਾਂ ਮਾਪਿਆਂ ਤੇ ਬੱਚਿਆਂ ਦੀ ਕੌਂਸਲਿੰਗ ਕਰ ਕੇ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਿਆ ਜਾਂਦਾ ਹੈ | ਹੁਣ ਤੱਕ ਬਹੁਤ ਸਾਰੇ ਬੱਚਿਆਂ ਨੂੰ ਚਾਈਲਡ ਬੈਗਿੰਗ ਤੋਂ ਹਟਾ ਕੇ ਸਕੂਲ ਵਿਚ ਦਾਖਲ ਕਰਵਾਏ ਜਾ ਚੁੱਕੇ ਨੇ ਅਤੇ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਸਕੂਲ ਜਾ ਕੇ ਚੈੱਕ ਵੀ ਕੀਤਾ ਜਾਂਦਾ ਹੈ | ਜੇਕਰ ਕਿਸੇ ਨੂੰ ਇਹ ਲੱਗਦਾ ਹੈ ਕਿ ਬੱਚੇ ਦੇ ਮਾਪੇ ਉਸ ਨੂੰ ਸੰਭਾਲਣ ਵਿਚ ਅਸਮਰਥ ਹਨ ਤਾਂ ਉਸ ਬੱਚੇ ਨੂੰ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਬਾਲ ਘਰਾਂ ਵਿਚ ਭੇਜ ਦਿੱਤਾ ਜਾਂਦਾ ਹੈ ਜਿੱਥੇ ਕਿ ਬੱਚੇ ਦੀ ਮੁਕੰਮਲ ਸੁਰੱਖਿਆ ਅਤੇ ਉਸ ਦੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਕਿਉਂਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪੇ ਇਸ ਲਈ ਬੱਚਿਆਂ ਨੂੰ ਨਹੀਂ ਪੜ੍ਹਾਉਂਦੇ ਕਿਉਂਕਿ ਉਨ੍ਹਾਂ ਦੇ ਬੱਚੇ ਭੀਖ ਮੰਗ ਕੇ ਚੰਗੇ ਪੈਸੇ ਇਕੱਠੇ ਕਰ ਕੇ ਲਿਆਉਂਦੇ ਹਨ | ਉਨ੍ਹਾਂ ਨੇ ਦੱਸਿਆ ਕਿ ਭੀਖ ਮੰਗਵਾਉਣ ਦੇ ਦੋਸ਼ ਵਿਚ ਜੇ. ਜੇ. ਐਕਟ 2025 ਤਹਿਤ ਕੇਸ ਦਰਜ ਕੀਤਾ ਜਾਵੇਗਾ | ਜੇਕਰ ਕੋਈ ਬੱਚਾ ਭੀਖ ਮੰਗਦਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕਰੋ | ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ | ਚੈਕਿੰਗ ਦੌਰਾਨ ਟੀਮ ਵਿਚ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਗੌਤਮ, ਰੁਪਿੰਦਰ ਸਿੰਘ, ਪਿ੍ਤਪਾਲ ਕੌਰ, ਲੱਖ ਸਿੰਘ, ਬਲਵਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਨੀਰਜ ਕੁਮਾਰ, ਪੁਲਿਸ ਵਿਭਾਗ ਤੇ ਸਿਹਤ ਵਿਭਾਗ ਤੋਂ ਕੁਲਦੀਪ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਏ.ਆਈ. ਦੀ ਵਰਤੋਂ ਨਾਲ ਸਵੈ-ਸੰਚਾਲਿਤ ਟਰੈਕਟਰ ਸਿਸਟਮ ਕੀਤਾ ਲੋਕਾਂ ਦੇ ਸਨਮੁਖ ਅਗਲੀ ਖ਼ਬਰ ਨਰਸਰੀ ਸੈਂਟਰ ਅਤੇ ਐੱਮ. ਆਰ. ਆਈ. ਦੇ ਨਾਂਅ 'ਤੇ ਮਰੀਜ਼ਾਂ ਦੀ ਹੋ ਰਹੀ ਲੁੱਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।