11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਆੜ੍ਹਤੀਆ ਗੁਰੀ ਅÏਲਖ 'ਆਪ' ਵਪਾਰ ਮੰਡਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 01-09-2025
ਮਹਿਲ ਕਲਾਂ, 31 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸਿਫ਼ਾਰਸ਼ ਉਪਰ ਪਾਰਟੀ ਦੇ ਸਰਗਰਮ ਆਗੂ ਗੁਰਪ੍ਰੀਤ ਸਿੰਘ ਗੁਰੀ ਅÏਲਖ ਨੂੰ ਆਮ ਆਦਮੀ ਪਾਰਟੀ ਵਪਾਰ ਮੰਡਲ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਗਿਆ ਕਿ ਨੌਜਵਾਨ ਆਗੂ ਗੁਰੀ ਅÏਲਖ ਨੂੰ ਮਿਲੀ ਇਹ ਅਹਿਮ ਜ਼ਿੰਮੇਵਾਰੀ ਵਪਾਰੀ ਵਰਗ ਨੂੰ ਪਾਰਟੀ ਨੂੰ ਜੋੜਨ 'ਚ ਲਾਹੇਵੰਦ ਸਿੱਧ ਹੋਵੇਗੀ | ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਆੜ੍ਹਤੀਆ ਗੁਰੀ ਅÏਲਖ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਮੈਂਬਰ ਪਾਰਲੀਮੈਂਟ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸਮੂਹ ਆਗੂਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸਮੁੱਚੀ ਹਾਈਕਮਾਂਡ ਨੂੰ ਵਿਸ਼ਵਾਸ ਦੁਆਇਆ ਕਿ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਕੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ | ਜਿਸ ਨਾਲ ਵਪਾਰ ਮੰਡਲ ਨੂੰ ਹਲਕਾ ਪੱਧਰ 'ਤੇ ਹੋਰ ਮਜ਼ਬੂਤ ਕਰ ਕੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਹਲਕਾ ਮਹਿਲ ਕਲਾਂ ਦੇ ਸਮੂਹ ਵਪਾਰੀ ਵਰਗ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਾਂਗਰਸੀ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੱਦੋਵਾਲ ਸਮੇਤ ਕਈ ਵਿਅਕਤੀ ਪਾਰਟੀ ਵਿਚ ਕੀਤੇ ਸ... ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਹੇਠ ਆਈ ਡਰੇਨ ਦਾ ਪੁਲ ਖ਼ੁਰਦ-ਬੁਰਦ ਕਰਨ ਕਰ ਕੇ ਪਿੰਡ ਸੱਦੋਵਾਲ ਤੇ ਗਾਗੇਵਾਲ ਦੀ ਸੈਂਕੜੇ ਏਕੜ ਫ਼ਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।