ਟੱਲੇਵਾਲ, 31 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਨੇ ਆਪਣੇ ਹਰ ਵਰਕਰ ਅਤੇ ਆਗੂ ਨੂੰ ਬਣਦਾ ਮਾਣ ਸਤਿਕਾਰ ਹਮੇਸ਼ਾ ਦਿੱਤਾ ਹੈ | ਇਹ ਸ਼ਬਦ ਕੁਲਵੰਤ ਸਿੰਘ ਪੰਡੋਰੀ ਵਿਧਾਇਕ ਹਲਕਾ ਮਹਿਲ ਕਲਾਂ ਨੇ ਪਿੰਡ ਸੱਦੋਵਾਲ ਵਿਖੇ ਸਰਪੰਚ ਤੇਜਿੰਦਰ ਸਿੰਘ ਸਰਾਂ ਬਾਬੇਕੇ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੱਦੋਵਾਲ ਅਤੇ ਭਾਨ ਸਿੰਘ ਸਮੇਤ 40 ਦੇ ਕਰੀਬ ਵਿਅਕਤੀ ਪਾਰਟੀ ਵਿਚ ਸ਼ਾਮਿਲ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਆਪਣੇ ਵਰਕਰਾਂ ਤੋਂ ਕੰਮ ਲੈ ਕੇ ਪਾਸਾ ਵੱਟ ਜਾਂਦੇ ਹਨ, ਪਰ ਸਾਡੀ ਪਾਰਟੀ ਨਾਲ ਜੁੜੇ ਵਿਅਕਤੀ ਲਗਾਤਾਰ ਪਾਰਟੀ ਦਾ ਹਿੱਸਾ ਹਨ ਅਤੇ ਸਮੇਂ-ਸਮੇਂ 'ਤੇ ਮਾਣ ਸਤਿਕਾਰ ਦੇ ਕੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਦੂਜੀਆਂ ਪਾਰਟੀਆਂ ਤੋਂ ਆਏ ਵਿਅਕਤੀ ਦਾ ਸਤਿਕਾਰ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਦਰਸ਼ਨ ਸਿੰਘ ਸੱਦੋਵਾਲ ਨੂੰ ਵੀ ਅੱਜ ਪਾਰਟੀ ਵਿਚ ਸ਼ਾਮਿਲ ਕਰਨ ਉਪਰੰਤ ਹੁਣ ਆਮ ਆਦਮੀ ਪਾਰਟੀ ਵਿਚ ਬਲਾਕ ਪ੍ਰਧਾਨ ਐਸ.ਸੀ. ਵਿੰਗ ਦੀ ਜ਼ੰੁਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਦਰਸ਼ਨ ਸਿੰਘ ਨੇ ਆਮ ਆਦਮੀ ਪਾਰਟੀ ਇਸ ਮੌਕੇ ਪੁਨੀਤ ਮਾਨ ਗਹਿਲ ਜ਼ਿਲ੍ਹਾ ਆਗੂ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਗਾਗੇਵਾਲ, ਸਰਬਜੀਤ ਸਿੰਘ ਸ਼ੰਭੂ ਮਹਿਲ ਕਲਾਂ, ਸਰਬਜੀਤ ਸਿੰਘ ਮੂੰਮ, ਸਰਪੰਚ ਅਰੁਣ ਕੁਮਾਰ ਮਹਿਲ ਕਲਾਂ, ਬਲਜੀਤ ਸਿੰਘ ਬੱਲੀ, ਗੁਰਪ੍ਰੀਤ ਸਿੰਘ ਸੱਦੋਵਾਲ, ਗੁਰਦੀਪ ਸਿੰਘ ਸੋਢਾ, ਬਲਵਿੰਦਰ ਸਿੰਘ ਪੰਚ, ਹਰਜੀਤ ਸਿੰਘ ਪੰਚ, ਜਗਸੀਰ ਸਿੰਘ ਜੱਗਾ ਪੰਚ, ਜਸਵੀਰ ਸਿੰਘ ਪੰਚ, ਬੂਟਾ ਸਿੰਘ ਪੰਚ, ਲਛਮਣ ਸਿੰਘ ਪੰਚ, ਜਗਸੀਰ ਸਿੰਘ ਪੰਚ, ਸੁਰਿੰਦਰ ਸਿੰਘ ਸਾਬਕਾ ਪੰਚ, ਸੁਖਮੰਦਰ ਸਿੰਘ, ਕਾਲਾ ਸਿੰਘ, ਗੁਰਮੀਤ ਸਿੰਘ, ਬੂਟਾ ਸਿੰਘ ਨੰਬਰਦਾਰ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਹਾਕਮ ਸਿੰਘ ਪ੍ਰਧਾਨ, ਗੁਰਮੇਲ ਸਿੰਘ, ਹੈਪੀ ਡੇਅਰੀ ਵਾਲਾ, ਗੁਰਲਾਭ ਸਿੰਘ, ਚੇਤਨ ਸਿੰਘ, ਹਰਜਿੰਦਰਪਾਲ ਸਿੰਘ, ਲਾਡੀ ਸਿੰਘ ਚੇਅਰਮੈਨ, ਪ੍ਰੇਮ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਸੁੱਖਾ ਸਿੰਘ, ਕੁਲਵੰਤ ਸਿੰਘ, ਕੁਲਵੰਤ ਕੌਰ ਪ੍ਰਧਾਨ, ਪ੍ਰਮੋਦ ਕੌਰ, ਬਲਵੀਰ ਸਿੰਘ, ਬੌਬੀ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਗੁਰਸੇਵਕ ਸਿੰਘ, ਗਿੰਦਾ ਸਿੰਘ, ਗੱਗੀ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਆਗੂ ਹਾਜਰ ਸਨ |