09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹਲਕਾ ਬਰਨਾਲਾ ਬਲਾਕ ਦਿਹਾਤੀ ਕਾਂਗਰਸ ਕਮੇਟੀ ਦੀ ਮੀਟਿੰਗ <br/>

ਅਜੀਤ ਡੈਸਕ 01-09-2025
ਬਰਨਾਲਾ, 31 ਅਗਸਤ (ਰਾਜ ਪਨੇਸਰ)-ਕਾਂਗਰਸ ਦੇ ਹਲਕਾ ਬਰਨਾਲਾ ਤੋਂ ਐਮ.ਐਲ.ਏ. ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਕਾਲਾ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਨੂੰ ਸਾਢੇ ਤਿੰਨ ਸਾਲ ਹੋ ਗਏ ਹਨ ਪਰ ਇਨ੍ਹਾਂ ਨੇ ਚੁਟਕਲਿਆਂ ਤੋਂ ਸਿਵਾਏ ਲੋਕਾਂ ਨੂੰ ਕੁੱਝ ਹੋਰ ਦਿੱਤਾ ਹੀ ਨਹੀਂ ਜਨਤਾ ਆਪਣੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ | ਕਾਂਗਰਸੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਆਪਣੇ ਹਰੇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ | 2027 ਦੀਆਂ ਚੋਣਾਂ ਲਈ ਹੁਣੇ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਸਾਰੇ ਹੀ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਬੇਨਤੀ ਕਰਦਾ ਹਾਂ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਆਓ ਆਪਾਂ ਮਿਲ ਕੇ ਮਦਦ ਕਰੀਏ | ਮੀਟਿੰਗ ਵਿਚ ਕਾਂਗਰਸ ਪਾਰਟੀ ਲਈ ਦਿਨ ਰਾਤ ਇਕ ਕਰਨ ਵਾਲੇ ਅਨੇਕਾਂ ਨਵਿਆਂ ਚਿਹਰਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ | ਦਿਹਾਤੀ ਪ੍ਰਧਾਨ ਤੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਜ਼ਿਲ੍ਹਾ ਇੰਚਾਰਜ ਕੋਆਰਡੀਨੇਟਰ ਹਰੀ ਸਿੰਘ ਖਾਈ, ਕੋਆਰਡੀਨੇਟਰ ਹਰਪਾਲ ਸਿੰਘ ਸੋਨੂੰ ਵਲੋਂ ਨਿਯੁਕਤੀ ਪੱਤਰ ਵੰਡੇ ਗਏ | ਇਸ ਮੌਕੇ ਕੈਪਟਨ ਭੁਪਿੰਦਰ ਸਿੰਘ ਝਲੂਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਸੇਵਾ ਕਰ ਕੇ ਆਤਮ ਸੰਤੁਸ਼ਟੀ ਅਤੇ ਆਤਮ ਅਨੰਦ ਦੀ ਪ੍ਰਾਪਤੀ ਹੁੰਦੀ ਹੈ-ਧਾਲੀਵਾਲ <br/> ਅਗਲੀ ਖ਼ਬਰ ਸ੍ਰੀ ਰਾਧਾ ਅਸ਼ਟਮੀ ਦੇ ਮੌਕੇ ਰਾਧਿਕਾ ਸ਼ੈੱਡ ਦਾ ਪੂਜਨ ਕਰਨ ਤੋਂ ਬਾਅਦ ਅਨਾਥ ਗਊਆਂ ਨੂੰ ਕੀਤਾ ਸਮਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।