09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੱਚਾ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਬਾਸਮਤੀ ਸੀਜ਼ਨ ਸੰਬੰਧੀ ਹੋਈ ਮੀਟਿੰਗ <br/>

ਅਜੀਤ ਡੈਸਕ 01-09-2025
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਮੀਟਿੰਗ ਵਿਚ ਬਾਸਮਤੀ ਸੀਜ਼ਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਵਾਰ ਬਾਸਮਤੀ ਦੀ ਖਰੀਦ ਲਈ ਹੁਣ ਤੱਕ 4 ਖ਼ਰੀਦਦਾਰ ਅੱਗੇ ਆਏ ਹਨ | ਜਿਸ ਨਾਲ ਸਾਰੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਹੋਰ ਖ਼ਰੀਦਦਾਰਾਂ ਨਾਲ ਵੀ ਗੱਲਬਾਤ ਜਾਰੀ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਹੋਵੇ | ਉਨ੍ਹਾਂ ਇਹ ਵੀ ਦੱਸਿਆ ਕਿ ਮਿਤੀ 12 ਸਤੰਬਰ ਨੂੰ ਜਗਰਾਉਂ ਵਿਖੇ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ | ਜਿਸ ਦੀ ਅਗਵਾਈ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਕਰਨਗੇ | ਇਸ ਰੈਲੀ ਵਿਚ ਆੜ੍ਹਤੀਆਂ ਦੇ ਸੂਬੇ ਪੱਧਰੀ ਮੁੱਦਿਆਂ ਨੂੰ ਸਰਕਾਰਾਂ ਤੋਂ ਹੱਲ ਕਰਵਾਉਣ ਲਈ ਰਣਨੀਤੀ ਬਣਾਈ ਜਾਵੇਗੀ | ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਇਸ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਟਿੰਕੂ ਢਿੱਲੋਂ, ਸੋਮਨਾਥ ਸਹੌਰੀਆ, ਇਕਬਾਲ ਸਿੰਘ ਸਰਾਂ, ਵਿਵੇਕ ਕੁਮਾਰ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਰਾਕੇਸ਼ ਰੰਗੀਆਂ, ਭੋਜ ਰਾਜ, ਯਸ਼ਪਾਲ, ਰਘੂ, ਸੋਨੀ, ਜਿੰਮੀ, ਸੁਦਰਸ਼ਨ ਕੁਮਾਰ, ਭਗਤ ਸਿੰਘ ਭੋਲਾ ਝਲੂਰ, ਸਤੀਸ਼ ਚੀਮਾ, ਤਨੂ ਆਦਿ ਆੜ੍ਹਤੀਏ ਹਾਜ਼ਰ ਸਨ |

ਪਿਛਲੀ ਖ਼ਬਰ ਗੀਤਾ ਭਵਨ ਸ਼ਹਿਣਾ ਵਿਖੇ ਅਸੈਸਮੈਂਟ ਕੈਂਪ ਲਗਾਇਆ <br/> ਅਗਲੀ ਖ਼ਬਰ ਐਸ.ਡੀ.ਐਮ. ਨੇ ਟੰਡਨ ਇੰਟਰਨੈਸ਼ਨਲ ਸਕੂਲ ਦਾ ਕਰੋਨਿਕ ਨਿਊਜ਼ ਲੈਟਰ ਭਾਗ-ਦੂਜਾ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।