19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਚੁੰਘਾ ਵਿਖੇ ਆਪ ਵਲੰਟੀਅਰਾਂ ਨੇ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਕੀਤਾ ਅਚਾਰ ਇਕੱਤਰ

ਅਜੀਤ ਡੈਸਕ 02-09-2025
ਟੱਲੇਵਾਲ, 1 ਸਤੰਬਰ (ਸੋਨੀ ਚੀਮਾ)-ਪਿੰਡ ਚੁੰਘਾ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਪਿੰਡ ਵਿਚੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਅਚਾਰ ਇਕੱਠਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਲਗਾਈ ਡਿਊਟੀ ਦੇ ਚੱਲਦਿਆਂ ਪਿੰਡ ਵਿਚੋਂ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਅਚਾਰ ਇਕੱਤਰ ਕੀਤਾ ਜਾ ਰਿਹਾ ਹੈ ਅਤੇ ਉਕਤ ਅਚਾਰ ਮਹਿਲ ਕਲਾਂ ਦੀ ਦਾਣਾ ਮੰਡੀ ਵਿਖੇ ਪਹੁੰਚਾਇਆ ਜਾ ਰਿਹਾ ਹੈ, ਜਿੱਥੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਅਗਵਾਈ ਵਿਚ ਹੜ੍ਹ ਪੀੜਤਾਂ ਲਈ ਰਵਾਨਾ ਕੀਤਾ ਜਾਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਵਾਈਸ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਜਸਦੀਪ ਸਿੰਘ ਸਿੱਧੂ ਸਪੋਰਟਸ ਵਿੰਗ ਕੋਆਰਡੀਨੇਟਰ, ਅਮਨਦੀਪ ਸਿੰਘ ਸੀਨੀਅਰ ਆਗੂ, ਬਲਵੰਤ ਸਿੰਘ, ਬਲਜਿੰਦਰ ਸਿੰਘ, ਸੁਖਵੰਤ ਸਿੰਘ, ਸਤਨਾਮ ਸਿੰਘ, ਅਰਸ਼ਦੀਪ ਸਿੰਘ, ਮਹਿਕਦੀਪ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਜੋਗਿੰਦਰ ਸਿੰਘ ਪੰਚ ਰਜਿੰਦਰ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭੋਤਨਾ ਵਾਸੀ ਹੜ੍ਹ ਪੀੜਤਾਂ ਲਈ ਅੱਗੇ ਆਏ ਅਗਲੀ ਖ਼ਬਰ ਸਕੂਲਾਂ ਦੇ ਖੁੱਲ੍ਹਣ ਅਤੇ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ ਰੱਦ ਹੋਈ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।