20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰਤੀ ਅੰਬੇਡਕਰ ਮਿਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਸਰਗਰਮ - ਕਾਂਗੜਾ <br/>

ਅਜੀਤ ਡੈਸਕ 02-09-2025
ਸੰਗਰੂਰ, 1 ਸਤੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀਯ ਅੰਬੇਡਕਰ ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਜਦ ਵੀ ਦੇਸ਼ ਅੰਦਰ ਕਿਸੇ ਤਰ੍ਹਾਂ ਦੇ ਸੰਕਟ ਦੀ ਘੜੀ ਆਉਂਦੀ ਹੈ ਤਾਂ ਮਿਸ਼ਨ ਹਰ ਤਰ੍ਹਾਂ ਦੀ ਮਦਦ ਲਈ ਅੱਗੇ ਆਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮਿਸ਼ਨ ਦੇ ਕਾਰਕੁਨ ਅਤੇ ਆਗੂ ਹੜ੍ਹਾਂ ਤੋਂ ਪ੍ਰਭਾਵਿਤ ਖੇਤਰ ਵਿਚ ਜਾ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ | ਕਾਂਗੜਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੀ ਤਰਫ਼ੋਂ ਹੜ੍ਹ ਪੀੜਤਾਂ ਦੀ ਮਦਦ ਕਰਨਾ ਚਾਹੁੰਦਾ ਹੈ ਤੇ ਅਜਿਹੇ ਵਿਅਕਤੀ ਭਾਰਤੀਯ ਅੰਬੇਡਕਰ ਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਵਲੋਂ ਦਿੱਤੀ ਜਾਣ ਵਾਲੀ ਮਦਦ ਮਿਸ਼ਨ ਦੇ ਵਲੰਟੀਅਰ ਅਗਾਂਹ ਪਹੁੰਚਾ ਦੇਣਗੇ |

ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਬੱਸ ਸਟੈਂਡ ਰੋਡ ਦੇ ਦੁਕਾਨਦਾਰਾਂ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।