20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗਹਿਲ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 02-09-2025
ਟੱਲੇਵਾਲ, 1 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਸੰਸਥਾ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮੇਂ ਸੰਸਥਾ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮੇਂ ਡਾ: ਚਰਨਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਸਾਨੂੰ ਸਕਾਰਾਤਮਿਕ ਊਰਜਾ ਨਾਲ ਕੰਮ ਕਰਨ ਦੀ ਪੇ੍ਰਰਨਾ ਮਿਲਦੀ ਹੈ | ਉਨ੍ਹਾਂ ਦੱਸਿਆ ਕਿਹਾ ਪੰਜਾਬ ਵਿਚ ਪੈਦਾ ਹੋਈ ਹੜ੍ਹ ਦੀ ਸਥਿਤੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੀ ਜਾ ਰਹੀ ਮਦਦ ਦੇ ਤਹਿਤ ਸਕੱਤਰ (ਵਿੱਦਿਆ) ਇੰਜੀ: ਸੁਖਮਿੰਦਰ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਸਥਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਲੋਕਲ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਸ਼ਾਨ ਸਿੰਘ ਭੋਲਾ ਨੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਰਪੰਚ ਸ: ਬਲਵੀਰ ਸਿੰਘ ਮਾਨ, ਸ: ਪਰਮਿੰਦਰ ਸਿੰਘ ਸੰਧੂ, ਸ: ਜਗਜੀਤ ਸਿੰਘ ਨੰਬਰਦਾਰ, ਸ: ਲਖਵਿੰਦਰ ਸਿੰਘ ਧਾਲੀਵਾਲ, ਸ: ਸੁਦਾਗਰ ਸਿੰਘ ਧਾਲੀਵਾਲ, ਸ: ਦਲਜੀਤ ਸਿੰਘ ਮਾਨ, ਸ: ਗੁਰਜੰਟ ਸਿੰਘ ਧਾਲੀਵਾਲ, ਡਾ: ਜਨਮੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪਟਿਆਲਾ ਵਿਖੇ ਸਿਹਤ ਵਿਭਾਗ ਦੇ ਆਊਟਸੋਰਸ ਕਾਮਿਆਂ ਦੀ ਜਥੇਬੰਦੀ ਦੀ ਚੋਣ <br/> ਅਗਲੀ ਖ਼ਬਰ ਪਿੰਡ ਨੈਣੇਵਾਲ ਵਿਖੇ ਘਰਾਂ ਵਿਚ ਵੜਿਆ ਪਾਣੀ, ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।