12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਨਰੇਗਾ ਕਰਮਚਾਰੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 24-09-2025
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਮਨਰੇਗਾ ਕਰਮਚਾਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗ-ਪੱਤਰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ 'ਚ ਮੁਲਾਜ਼ਮਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰ ਕੇ ਸਰਕਾਰ ਪ੍ਰਤੀ ਰੋਸ ਹੈ | ਜਿਸ ਕਰ ਕੇ ਕਰਮਚਾਰੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਕੰਮ ਕਰਦੇ ਕਰਮਚਾਰੀਆਂ ਨੂੰ ਲਗਭਗ 17 ਸਾਲ ਹੋ ਗਏ ਹਨ, ਨੂੰ ਸਰਕਾਰ ਵਲੋਂ ਰੈਗੂਲਰ ਨਹੀਂ ਕੀਤਾ ਜਾ ਰਿਹਾ ਜਦੋਂਕਿ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ | ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਤਨਖ਼ਾਹ ਜਲਦੀ ਜਾਰੀ ਕੀਤੀ ਜਾਵੇਗੀ | ਇਸ ਮੌਕੇ ਬਲਾਕ ਪ੍ਰਧਾਨ ਮਹਿਲ ਕਲਾਂ ਬੂਟਾ ਸਿੰਘ, ਰੋਬਿਨਦੀਪ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ, ਮਹਿੰਦਰ ਸਿੰਘ, ਯੂਲਫ ਅਲੀ ਖ਼ਾਨ, ਪਰਮਜੀਤ ਸਿੰਘ, ਗੁਰਮੀਤ ਸਿੰਘ, ਗਗਨਦੀਪ ਸਿੰਘ, ਕੁਲਦੀਪ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਖੇਤ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।