13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜੀ. ਜੀ. ਐੱਸ. ਵਰਲਡ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਅਜੀਤ ਡੈਸਕ 24-09-2025
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਜੀ. ਜੀ. ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਬਲਜੀਤ ਕੌਰ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ ਕਿ ਪੰਜਾਬੀ ਬੋਲੀ ਸਾਡੀ ਮਾਂ ਬੋਲੀ ਹੈ | ਸਾਨੂੰ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ, ਜੋ ਸਾਨੂੰ ਸਾਡੇ ਪੂਰਵਜਾਂ ਤੋਂ ਵਿਰਸੇ ਵਜੋਂ ਮਿਲੀ ਹੈ | ਇਸ ਮੌਕੇ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ, ਜੋ ਸਾਨੂੰ ਜਨਮ ਤੋਂ ਹੀ ਪ੍ਰਾਪਤ ਹੁੰਦੀ ਹੈ ਅਤੇ ਇਹ ਸਾਡੀ ਪਹਿਚਾਣ ਦਾ ਅਟੁੱਟ ਹਿੱਸਾ ਹੈ | ਇਸ ਲਈ ਇਸ ਦਾ ਸਤਿਕਾਰ ਕਰਨਾ ਸਾਡਾ ਪਹਿਲਾ ਫ਼ਰਜ਼ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਸੰਬੰਧੀ ਕਿਸਾਨ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।