20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਚੀਮਾ-ਜੋਧਪੁਰ ਸਕੂਲ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

ਅਜੀਤ ਡੈਸਕ 26-09-2025
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀ ਅਨਿਲ ਕੁਮਾਰ, ਮੈਡਮ ਪਾਇਲ ਗਰਗ ਅਤੇ ਕੈਰੀਅਰ ਗਾਈਡੈਂਸ ਇੰਚਾਰਜ ਡਾ: ਜਤਿੰਦਰ ਜੋਸ਼ੀ ਨੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪੰਜਾਬ ਰਾਜ ਵਿਚ ਵੱਖ-ਵੱਖ ਯੂਨੀਵਰਸਿਟੀਆਂ ਵਲੋਂ ਚਲਾਏ ਜਾ ਰਹੇ ਡਿਸਟੈਂਸ ਐਜੂਕੇਸ਼ਨ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੂਨਮ ਸ਼ਰਮਾ, ਵੋਕੇਸ਼ਨਲ ਟਰੇਨਰ ਹਰਪ੍ਰੀਤ ਸਿੰਘ, ਵੀਰਪਾਲ ਕੌਰ, ਰਾਸ਼ੀ, ਅਮਨਦੀਪ ਕੌਰ, ਗਗਨਦੀਪ ਕੌਰ, ਬਲਵੀਰ ਸਿੰਘ, ਜਸਮੇਲ ਸਿੰਘ, ਮਨਪ੍ਰੀਤ ਕੌਰ, ਲੈਕਚਰਾਰ ਯੁਵਰਾਜ, ਲੈਕਚਰਾਰ ਰਮਨਦੀਪ ਕੌਰ, ਉਪਾਸਨਾ ਸ਼ਰਮਾ, ਸੁਖਦੀਪ ਕੌਰ, ਲਲਿਤਾ ਗਰਗ, ਗੁਰਮੀਤ ਕੌਰ ਅਤੇ ਰਤਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ 'ਚ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਆਯੂਸ਼ ਵਿਭਾਗ ਨੇ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।