29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ <br/>

ਅਜੀਤ ਡੈਸਕ 27-09-2025
ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਰਮਗੜ੍ਹ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ 10 ਲੱਖ ਰੁਪਏ ਤੱਕ ਦੇ ਸਿਹਤ ਕਵਰੇਜ ਲਈ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ਮੱੁਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਸਤਵੰਤ ਸਿੰਘ ਅÏਜਲਾ ਦੀ ਦੇਖ-ਰੇਖ ਹੇਠ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਗੰਭੀਰ ਹੈ, ਅਤੇ ਇਸ ਯੋਜਨਾ ਰਾਹੀਂ ਹਰੇਕ ਲੋੜਵੰਦ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਬੀਮਾ ਸੁਰੱਖਿਆ ਕਵਚ ਮੁਹੱਈਆ ਕਰਵਾਇਆ ਜਾ ਰਿਹਾ ਹੈ | ਕੋਈ ਵੀ ਯੋਗ ਪਰਿਵਾਰ ਇਸ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਹਰਪ੍ਰੀਤ ਕੌਰ ਕਰਮਗੜ੍ਹ, ਪੰਚ ਗੁਰਦੀਪ ਸਿੰਘ, ਗੁਰਬਖ਼ਸ਼ ਸਿੰਘ, ਹਰਕੇਸ਼ ਸਿੰਘ ਨੇ ਸਰਕਾਰ ਵਲੋਂ ਪਿੰਡਾਂ 'ਚ ਸਿੱਧੇ ਤੌਰ 'ਤੇ ਲੋਕਾਂ ਤੱਕ ਸਿਹਤ ਯੋਜਨਾ ਦੇ ਲਾਭ ਪਹੁੰਚਾਉਣ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਲੋਕਾਂ ਲਈ ਆਸਰੇ ਦੀ ਕੜੀ ਸਾਬਤ ਹੋ ਰਹੀਆਂ ਹਨ | ਪਿੰਡ ਵਾਸੀਆਂ ਨੂੰ ਇਨ੍ਹਾਂ ਦਾ ਫ਼ਾਇਦਾ ਲੈਣਾ ਚਾਹੀਦਾ ਹੈ | ਇਸ ਮੌਕੇ ਗੁਰਮੀਤ ਸਿੰਘ ਕਰਮਗੜ੍ਹ, ਸੀ.ਐੱਚ.ਓ. ਕਿਰਨਦੀਪ ਕੌਰ, ਕਰਮਜੀਤ ਕੌਰ, ਦਵਿੰਦਰ ਕੌਰ, ਪਿ੍ਤਪਾਲ ਕੌਰ, ਪਰਮਜੀਤ ਕੌਰ, ਆਸ਼ਾ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਨੇ ਕਰਨਦੀਪ ਕਾਕਾ ਨੂੰ ਹਲਕਾ ਭਦੌੜ ਤੋਂ ਐਸ. ਸੀ. ਵਿੰਗ ਦਾ ਕੋਆਰਡੀਨੇਟਰ ਲਗਾਇਆ <br/> ਅਗਲੀ ਖ਼ਬਰ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਰਪੰਚ ਧਰਮਵੀਰ ਸਿੰਘ ਬੱਲੋਕੇ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।