29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ਹੈਲਥ ਐਮਰਜੈਂਸੀ ਬਾਰੇ ਜਾਣਕਾਰੀ ਦਿੱਤੀ <br/>

ਅਜੀਤ ਡੈਸਕ 27-09-2025
ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਹੈਲਥ ਐਮਰਜੈਂਸੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡੀ.ਪੀ.ਈ. ਰਵਿੰਦਰ ਰਵੀ ਨੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਜਦੋਂ ਕਦੇ ਕਿਸੇ ਇਨਸਾਨ ਨੂੰ ਹੈਲਥ ਐਮਰਜੈਂਸੀ ਦੀ ਸਮੱਸਿਆ ਆਵੇ ਤਾਂ ਸਭ ਤੋਂ ਪਹਿਲਾਂ ਉਸ ਇਨਸਾਨ ਜਿਸ ਨੂੰ ਹਾਰਟ ਅਟੈਕ, ਡੁੱਬ ਜਾਣ, ਬਿਜਲੀ ਦਾ ਝਟਕਾ ਜਾਂ ਕੋਈ ਹੋਰ ਕਾਰਨ ਨਾਲ ਬੇਹੋਸ਼ੀ ਹੋ ਜਾਵੇ, ਤੇ ਉਹ ਸਾਹ ਨਾ ਲੈ ਰਿਹਾ ਹੋਵੇ, ਉਸ ਵੇਲੇ ਸੀ.ਪੀ.ਆਰ. ਕਰਨ ਨਾਲ ਉਸ ਦੇ ਦਿਲ ਤੇ ਦਿਮਾਗ਼ ਵਿਚ ਆਕਸੀਜਨ ਵਾਲਾ ਖ਼ੂਨ ਚੱਲਦਾ ਰਹਿੰਦਾ ਹੈ | ਇਸ ਨਾਲ ਉਸ ਦੀ ਜ਼ਿੰਦਗੀ ਬਚ ਸਕਦੀ ਹੈ | ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਹੈਲਥ ਐਮਰਜੈਂਸੀ ਦੇ ਨੁਕਤਿਆਂ ਨੂੰ ਪ੍ਰੈਕਟੀਕਲ ਰੂਪ ਵਿਚ ਜਾਣੂ ਕਰਵਾਇਆ ਜਾਂਦਾ ਹੈ | ਜਿਸ ਨਾਲ ਵਿਦਿਆਰਥੀ ਆਪਣੇ ਘਰਾਂ ਵਿਚ ਅਤੇ ਆਸ ਪਾਸ ਦੇ ਲੋਕਾਂ ਨੂੰ ਹੈਲਥ ਐਮਰਜੈਂਸੀ ਦੇ ਨੁਕਤਿਆਂ ਬਾਰੇ ਜਾਣਕਾਰੀ ਦੇ ਸਕਣ ਅਤੇ ਲੋੜ ਪੈਣ 'ਤੇ ਇਸ ਨੂੰ ਅਜਮਾ ਕੇ ਕਿਸੇ ਦੀ ਜਾਨ ਬਚਾ ਸਕਣ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ ਅਤੇ ਮਾਲਾ ਗਰਗ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 810 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ ਬਰਨਾਲਾ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਉਪਰਾਲੇ ਜਾਰੀ-ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।