29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 27-09-2025
ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ ਦੀ ਅਗਵਾਈ ਹੇਠ ਨਗਰ ਕੌਂਸਲ ਧਨੌਲਾ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਸਵੱਛਤਾ ਹੀ ਸੇਵਾ ਮੁਹਿੰਮ 2 ਅਕਤੂਬਰ 2025 ਤੱਕ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਅੱਜ ਨਗਰ ਕੌਂਸਲ ਧਨੌਲਾ ਵਲੋਂ ਸਫ਼ਾਈ ਸਬੰਧੀ ਸਹੰੁ ਚੁੱਕ ਸਮਾਗਮ ਕੀਤਾ ਗਿਆ | ਇਸ ਵਿਚ ਹਰਪ੍ਰੀਤ ਸਿੰਘ ਪੈਸਕੋ, ਨਗਰ ਕੌਂਸਲ ਧਨੌਲਾ ਦੇ ਮੁਲਾਜ਼ਮਾਂ ਵਲੋਂ ਅਤੇ ਪਬਲਿਕ ਵਲੋਂ ਭਾਗ ਲਿਆ ਗਿਆ | ਇਸ ਮੌਕੇ ਸਵੱਛ ਭਾਰਤ ਮਿਸ਼ਨ ਦੇ ਇੰਚਾਰਜ ਜਸਪ੍ਰੀਤ ਸਿੰਘ ਜੱਸਾ ਵਲੋਂ ਲੋਕਾਂ ਨੂੰ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਸਬੰਧੀ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਵਿਖੇ ਐਨ.ਐਸ.ਐਸ. ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।