13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਟੈਨਫੋਰਡ ਸਕੂਲ ਚੰਨਣਵਾਲ 'ਚ ਦੀਵਾਲੀ ਪ੍ਰੋਗਰਾਮ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਅਜੀਤ ਡੈਸਕ 19-10-2025
ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਦੀਵਾਲੀ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਰੰਗੋਲੀ ਮੁਕਾਬਲੇ 'ਚੋਂ ਪਹਿਲਾ ਸਥਾਨ ਨੀਲਾ ਹਾਊਸ, ਦੂਜਾ ਸਥਾਨ ਲਾਲ ਹਾਊਸ ਅਤੇ ਤੀਜਾ ਸਥਾਨ ਹਰਾ ਹਾਊਸ ਨੇ ਪ੍ਰਾਪਤ ਕੀਤਾ | ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਸਕੂਲ ਦੇ ਵਿਦਿਆਰਥੀਆਂ ਵਲੋਂ ਲੋੜਵੰਦ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੰਡੀਆਂ ਗਈਆਂ | ਮੁੱਖ ਅਧਿਆਪਕ ਸਾਹਿਬ ਸਿੰਪਲ ਠਾਕੁਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਰੌਸ਼ਨੀਆਂ ਦਾ ਪ੍ਰਤੀਕ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਦੇ ਐਮ. ਡੀ. ਪਰਮਜੀਤ ਕੌਰ ਅਤੇ ਚਮਕੌਰ ਸਿੰਘ ਨੇ ਸਭ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ |
ਪਿਛਲੀ ਖ਼ਬਰ ਵਾਈ.ਐਸ. ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਧੌਲਾ ਵਿਖੇ ਹੜ੍ਹ ਪੀੜਤ ਗ਼ਰੀਬ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।