13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 19-10-2025
ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਚ.ਓ. ਸਰਬਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 155 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲ ਕਲਾਂ ਪੁਲਿਸ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕਿ੍ਸ਼ਨ ਸਿੰਘ ਉਰਫ਼ ਮਾਲੂ ਪੁੱਤਰ ਕਾਹਨ ਸਿੰਘ ਵਾਸੀ ਪੰਡੋਰੀ (ਬਰਨਾਲਾ) ਬਾਹਰੋਂ ਸਸਤੇ ਭਾਅ ਵਿਚ ਨਸ਼ੀਲੀਆਂ ਗੋਲੀਆਂ ਲਿਆ ਕੇ ਪਿੰਡ ਪੰਡੋਰੀ ਤੋਂ ਮਹਿਲ ਖ਼ੁਰਦ, ਮਹਿਲ ਕਲਾਂ ਦੇ ਏਰੀਆ ਵਿਚ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ | ਇਸ 'ਤੇ ਫ਼ੌਰੀ ਕਾਰਵਾਈ ਕਰਦਿਆਂ ਪੁਲਿਸ ਦੀ ਟੀਮ ਨੇ ਮਹਿਲ ਕਲਾਂ ਵੱਲ ਪੈਦਲ ਤੁਰ ਕੇ ਆ ਰਹੇ ਕਿ੍ਸ਼ਨ ਸਿੰਘ ਨੂੰ ਕਾਬੂ ਕਰ ਲਿਆ | ਪੁਲਿਸ ਨੇ ਉਕਤ ਨੌਜਵਾਨ ਕੋਲੋਂ 155 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮਹਿਲ ਕਲਾਂ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਭਾਜਪਾ ਹੀ ਲੋਕਾਂ ਨੂੰ ਇਮਾਨਦਾਰ ਅਤੇ ਸਹੀ ਪ੍ਰਸ਼ਾਸਨ ਮੁਹੱਈਆ ਕਰਵਾ ਸਕਦੀ ਹੈ-ਹਰਕਵੰਲਜੀਤ ਸਿੰਘ ਸਰਕਲ ਪ੍ਰਧਾਨ ਕਾਲਾ ਵਲ... ਅਗਲੀ ਖ਼ਬਰ ਵਾਈ.ਐਸ. ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।