13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਾਜਪਾ ਹੀ ਲੋਕਾਂ ਨੂੰ ਇਮਾਨਦਾਰ ਅਤੇ ਸਹੀ ਪ੍ਰਸ਼ਾਸਨ ਮੁਹੱਈਆ ਕਰਵਾ ਸਕਦੀ ਹੈ-ਹਰਕਵੰਲਜੀਤ ਸਿੰਘ ਸਰਕਲ ਪ੍ਰਧਾਨ ਕਾਲਾ ਵਲੋਂ ਸੇਵਾ-ਮੁਕਤ ਐਸ.ਡੀ.ਐਮ. ਹਰਕੰਵਲਜੀਤ ਸਿੰਘ ਦਾ ਸਨਮਾਨ

ਅਜੀਤ ਡੈਸਕ 19-10-2025
ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਲੋਕਾਂ ਨੇ ਇਹ ਪਰਤੱਖ ਰੂਪ 'ਚ ਦੇਖ ਲਿਆ ਹੈ, ਕਿ ਝੂਠ ਦੇ ਆਸਰੇ ਬਣਨ ਵਾਲੀਆਂ ਸਰਕਾਰਾਂ ਜਲਦ ਹੀ ਆਪਣਾ ਜਨ ਆਧਾਰ ਖੋ ਬੈਠਦੀਆਂ ਹਨ | ਅੱਜ ਸੱਚਾਈ ਦੇ ਨਾਲ ਖੜ੍ਹਨ ਦਾ ਵੇਲਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸੇਵਾ-ਮੁਕਤ ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਇਮਾਨਦਾਰ ਅਤੇ ਸਹੀ ਪ੍ਰਸ਼ਾਸਨ ਲੋਕਾਂ ਨੂੰ ਮੁਹੱਈਆ ਕਰਵਾ ਸਕਦੀ ਹੈ | ਹੁਣ ਇਹ ਸਭ ਦੇ ਸਾਹਮਣੇ ਆ ਚੁੱਕਾ ਹੈ, ਕਿ ਸੂਬੇ ਅੰਦਰ ਸਰਕਾਰ ਦੀ ਛਤਰ ਛਾਇਆ ਹੇਠ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਵਧ ਫੁੱਲ ਰਿਹਾ ਹੈ | ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਤਰੱਕੀ ਲਈ ਵੱਡੇ ਕਦਮ ਚੁੱਕ ਰਹੀ ਹੈ, ਪਰ ਰਾਜ ਸਰਕਾਰ ਉਸ ਦਾ ਸਹਿਯੋਗ ਨਹੀਂ ਕਰ ਰਹੀ | ਕੇਂਦਰੀ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਭਾਜਪਾ ਦੇ ਵਰਕਰਾਂ ਨੂੰ ਰੋਕਿਆ ਜਾ ਰਿਹਾ ਹੈ, ਜੋ ਲੋਕਤੰਤਰੀ ਸਿਧਾਂਤਾਂ ਦੇ ਖ਼ਿਲਾਫ਼ ਹੈ | ਸਰਕਲ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਦੀ ਅਗਵਾਈ ਹੇਠ ਸੇਵਾਮੁਕਤ ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸੀਨੀਅਰ ਆਗੂ ਕੁਲਦੀਪ ਮਿੱਤਲ, ਨੰਬਰਦਾਰ ਬਲਵੀਰ ਸਿੰਘ ਮਹਿਲ ਖ਼ੁਰਦ, ਮਹਿੰਦਰ ਸਿੰਘ ਖ਼ਾਲਸਾ, ਰਵਿੰਦਰ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਣਾ ਨਹਿਰ ਤੋਂ ਮਿਲੀ ਲਾਸ਼ ਦੇ ਮਾਮਲੇ 'ਚ ਦੋ ਵਿਅਕਤੀਆਂ 'ਤੇ ਪਰਚਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।