13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 19-10-2025
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਨਾਟਕ ਪੇਸ਼ ਕੀਤਾ | ਵਿਦਿਆਰਥੀਆਂ ਨੇ ਰੰਗ ਬਿਰੰਗੀਆਂ ਲੜੀਆਂ, ਦੀਵਿਆਂ ਨਾਲ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਅਤੇ ਆਪਣੀਆਂ ਕਲਾਸਾਂ ਅਤੇ ਸਕੂਲ ਦੇ ਆਲੇ-ਦੁਆਲੇ ਦੀਆਂ ਜਗ੍ਹਾ ਨੂੰ ਰੰਗੋਲੀ ਨਾਲ ਸਜਾਇਆ ਗਿਆ | ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਦੀਵਾਲੀ ਸਿਰਫ਼ ਪਟਾਖੇ ਚਲਾਉਣ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਰੌਸ਼ਨੀਆਂ ਦਾ ਪ੍ਰਤੀਕ ਹੈ | ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਇਕ-ਦੂਜੇ ਨਾਲ ਜੋੜਦੇ ਹਨ | ਇਹ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਆਪਣੇ ਜੀਵਨ ਵਿਚ ਹਨੇਰੇ ਨੂੰ ਦੂਰ ਕਰ ਕੇ ਗਿਆਨ, ਪ੍ਰੇਮ ਅਤੇ ਸਚਾਈ ਦੀ ਰੌਸ਼ਨੀ ਫੈਲਾਈਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਫ਼ਤਰ ਖੋਲ੍ਹੇਗੀ ਹੋਪ ਫ਼ਾਰ ਮਹਿਲ ਕਲਾਂ ਅਗਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।