13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 19-10-2025
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਨੂੰ ਵਿਦਿਆਰਥੀਆਂ ਵਲੋਂ ਸਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਅੰਤਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਚਰਨ ਸਿੰਘ ਗਾਲਿਬ ਦੀ ਬਰਸੀ 'ਤੇ ਵਾਹਨਾਂ ਉੱਪਰ ਰਿਫਲੈਕਟਰ ਲਗਾਏ ਅਗਲੀ ਖ਼ਬਰ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਫ਼ਤਰ ਖੋਲ੍ਹੇਗੀ ਹੋਪ ਫ਼ਾਰ ਮਹਿਲ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।