03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਸਟਰ ਮਿੱਠੂ ਸਿੰਘ ਕਾਹਨੇਕੇ ਦੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਇਲਾਕੇ 'ਚ ਖ਼ੁਸ਼ੀ

ਅਜੀਤ ਡੈਸਕ 04-11-2025
ਰੂੜੇਕੇ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਪਾਰਟੀ ਦੇ ਵਰਕਰਾਂ ਤੇ ਇਲਾਕਾ ਨਿਵਾਸੀਆਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ | ਗੁਰਦੁਆਰਾ ਸਾਹਿਬ ਧੂਰਕੋਟ ਅਤੇ ਪਿੰਡ ਕਾਹਨੇਕੇ ਵਿਖੇ ਸੰਗਤਾਂ ਨੂੰ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਉਂਦਿਆਂ ਯੂਥ ਆਗੂ ਅਮਨਦੀਪ ਸਿੰਘ ਜੋਨੀ ਧੂਰਕੋਟ, ਪ੍ਰਧਾਨ ਮਲਕੀਤ ਸਿੰਘ ਖਾਲਸਾ ਕਾਹਨੇਕੇ, ਜਥੇਦਾਰ ਭੂਰਾ ਸਿੰਘ ਕਾਹਨੇਕੇ, ਮਾਸਟਰ ਜਗਮੇਲ ਸਿੰਘ ਪੱਖੋ ਕਲਾਂ, ਡਾ: ਸੁਖਮਹਿੰਦਰ ਸਿੰਘ ਪੱਖੋ ਕਲਾਂ, ਕਲੱਬ ਪ੍ਰਧਾਨ ਗੁਰਤੇਜ ਸਿੰਘ ਪੱਖੋ ਕਲਾਂ, ਦਰਸ਼ਨਪਾਲ ਸਿੰਘ ਸਾਬਕਾ ਸਰਪੰਚ, ਮਾਸਟਰ ਬਲਦੇਵ ਸਿੰਘ ਧੌਲਾ, ਬਲਾਕ ਪ੍ਰਧਾਨ ਬਹਾਦਰ ਸਿੰਘ ਰੂੜੇਕੇ ਕਲਾਂ, ਭੋਲਾ ਸਿੰਘ ਰੂੜੇਕੇ ਕਲਾਂ, ਜਥੇ: ਗੁਰਤੇਜ ਸਿੰਘ ਧੌਲਾ, ਗੁਰਜੰਟ ਸਿੰਘ ਮਾਨ, ਸਾਬਕਾ ਸਰਪੰਚ ਮਹਿੰਦਰ ਸਿੰਘ ਫ਼ਤਿਹਪੁਰ ਧੌਲਾ, ਸਵਰਨ ਸਿੰਘ ਧੌਲਾ ਸਾਬਕਾ ਪ੍ਰਧਾਨ, ਮਾਸਟਰ ਗੁਰਬਖ਼ਸ਼ ਸਿੰਘ ਧੌਲਾ, ਪ੍ਰਧਾਨ ਚਮਕੌਰ ਸਿੰਘ ਧੂਰਕੋਟ ਆਦਿ ਆਗੂਆਂ ਨੇ ਕਿਹਾ ਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਬੇਦਾਗ਼ ਸ਼ਖ਼ਸੀਅਤ ਹਨ | ਜਿਹੜੇ ਕਿ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਵਿਚ ਹੋਈਆਂ ਬੇਨਿਯਮੀਆਂ ਨੂੰ ਦਲੇਰੀ ਨਾਲ ਉਜਾਗਰ ਕਰਨਗੇ | ਇਸ ਮੌਕੇ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸੇਵਾ ਕੇਂਦਰਾਂ 'ਚ ਮਿਲਣਗੀਆਂ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ 56 ਸੇਵਾਵਾਂ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਐੱਸ.ਆਈ. ਮਲਕੀਤ ਸਿੰਘ ਇੰਸਪੈਕਟਰ ਵਜੋਂ ਹੋਏ ਪਦਉੱਨਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।